Hebrews 8:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਸਾਡਾ ਸਰਦਾਰ ਜਾਜਕ ਹੁਣ ਧਰਤੀ ਉੱਪਰ ਰਹਿ ਰਿਹਾ ਹੁੰਦਾ ਤਾਂ ਉਸ ਨੇ ਜਾਜਕ ਨਹੀਂ ਸੀ ਹੋਣਾ। ਅਜਿਹਾ ਮੈਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਇੱਥੇ ਪਹਿਲਾਂ ਹੀ ਜਾਜਕ ਹਨ ਜਿਹੜੇ ਸ਼ਰ੍ਹਾ ਅਨੁਸਾਰ ਪਰਮੇਸ਼ੁਰ ਨੂੰ ਤੋਹਫ਼ੇ ਭੇਂਟ ਕਰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਮਸੀਹ ਧਰਤੀ ਉੱਤੇ ਹੁੰਦਾ, ਤਾਂ ਉਹ ਜਾਜਕ ਨਹੀਂ ਹੁੰਦਾ, ਕਿਉਂਕਿ ਪਹਿਲਾਂ ਤੋਂ ਹੀ ਜਾਜਕ ਹਨ ਜੋ ਬਿਵਸਥਾ ਅਨੁਸਾਰ ਭੇਂਟ ਚੜ੍ਹਾਉਣ ਲਈ ਨਿਯੁਕਤ ਕੀਤੇ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਧਰਤੀ ਉੱਤੇ ਹੁੰਦਾ ਤਾਂ ਜਾਜਕ ਹੁੰਦਾ ਹੀ ਨਾ, ਇਸ ਲਈ ਜੋ ਸ਼ਰਾ ਦੇ ਅਨੁਸਾਰ ਭੇਟਾਂ ਚੜ੍ਹਾਉਣ ਵਾਲੇ ਤਾਂ ਹੁੰਦੇ ਹੀ ਹਨ
Punjabi ERV
ਜੇ ਸਾਡਾ ਸਰਦਾਰ ਜਾਜਕ ਹੁਣ ਧਰਤੀ ਉੱਪਰ ਰਹਿ ਰਿਹਾ ਹੁੰਦਾ ਤਾਂ ਉਸਨੇ ਜਾਜਕ ਨਹੀਂ ਸੀ ਹੋਣਾ। ਅਜਿਹਾ ਮੈਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਇਥੇ ਪਹਿਲਾਂ ਹੀ ਜਾਜਕ ਹਨ ਜਿਹਡ਼ੇ ਸ਼ਰ੍ਹਾ ਅਨੁਸਾਰ ਪਰਮੇਸ਼ੁਰ ਨੂੰ ਤੋਹਫ਼ੇ ਭੇਂਟ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਧਰਤੀ ਉੱਤੇ ਹੁੰਦਾ ਤਾਂ ਉਹ ਕਦੇ ਵੀ ਜਾਜਕ ਨਾ ਹੁੰਦਾ, ਕਿਉਂਕਿ ਬਿਵਸਥਾ ਦੇ ਅਨੁਸਾਰ ਭੇਟਾਂ ਚੜ੍ਹਾਉਣ ਵਾਲੇ ਇੱਥੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے اوہ زمین اُتّے ہوندا تے کدی وی کاہِن نا ہوندا۔ ایس لئی شریعت دے سببّوں نذراں چاہڑن والے تے اگّے ای نیں۔
Punjabi Standard Bible (Punjabi Standard Bible) 2023
ਹੁਣ ਜੇ ਉਹ ਧਰਤੀ 'ਤੇ ਹੁੰਦਾ ਤਾਂ ਕਦੇ ਯਾਜਕ ਨਾ ਹੁੰਦਾ, ਕਿਉਂਕਿ ਬਿਵਸਥਾ ਦੇ ਅਨੁਸਾਰ ਭੇਟਾਂ ਚੜ੍ਹਾਉਣ ਵਾਲੇ ਤਾਂ ਇੱਥੇ ਹਨ।