Hebrews 8:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਇਦੇ ਉੱਤੇ ਸਥਾਪਿਤ ਕੀਤਾ ਗਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਹੁਣ ਯਿਸ਼ੂ ਨੇ ਉਹਨਾਂ ਜਾਜਕਾਂ ਨਾਲੋਂ ਉੱਤਮ ਸੇਵਕਾਈ ਨੂੰ ਪ੍ਰਾਪਤ ਕਰ ਲਿਆ ਹੈ ਜਿੰਨਾ ਉਸ ਨੇਮ ਜਿਸਦਾ ਉਹ ਵਿਚੋਲਾ ਹੈ ਪੁਰਾਣੇ ਨਾਲੋਂ ਉੱਤਮ ਹੈ, ਕਿਉਂਕਿ ਨਵਾਂ ਨੇਮ ਬਿਹਤਰ ਵਾਅਦਿਆਂ ਉੱਤੇ ਸਥਾਪਤ ਕੀਤਾ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੁਣ ਜਿੰਨਾਕੁ ਉਹ ਅਗਲੇ ਨਾਲੋਂ ਇੱਕ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ ਉੱਨ੍ਹੀ ਹੀ ਉਸ ਨੂੰ ਚੰਗੀ ਸੇਵਕਾਈ ਮਿਲੀ
Punjabi ERV
ਪਰ ਜਿਹਡ਼ਾ ਕਾਰਜ ਯਿਸੂ ਨੂੰ ਸੌਂਪਿਆ ਗਿਆ ਹੈ ਉਹ ਉਨ੍ਹਾਂ ਜਾਜਕਾਂ ਨੂੰ ਸੌਂਪੇ ਹੋਏ ਕਾਰਜ ਨਾਲੋਂ ਕਿਤੇ ਵਡੇਰਾ ਹੈ। ਇਸੇ ਤਰ੍ਹਾਂ ਹੀ, ਉਹ ਕਰਾਰ, ਜੋ ਯਿਸੂ ਪਰਮੇਸ਼ੁਰ ਵੱਲੋਂ ਲੋਕਾਂ ਲਈ ਲਿਆਇਆ ਪੁਰਾਣੇ, ਕਰਾਰ ਨਾਲੋਂ ਵੀ ਕਿਤੇ ਵਡੇਰਾ ਹੈ। ਅਤੇ ਇਹ ਨਵਾਂ ਕਰਾਰ ਬਿਹਤਰ ਚੀਜ਼ਾਂ ਦੇ ਵਾਦੇ ਉੱਤੇ ਸਥਾਪਿਤ ਕੀਤਾ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੁਣ ਮਸੀਹ ਨੂੰ ਹੋਰ ਵੀ ਚੰਗੀ ਸੇਵਕਾਈ ਮਿਲੀ ਕਿਉਂਕਿ ਉਹ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہُن اوہنوں اودُوں اینی چنگی سیوا لَبّھی۔ جِنّاں اوہ اودُوں چنگے عہد دا وی وچولا اے۔ جیہڑا اودُوں چَنگیاں وعدیاں اُتّے بَدّھا گیا۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਹੋਰ ਵੀ ਵੱਡੀ ਸੇਵਾ ਪ੍ਰਾਪਤ ਕੀਤੀ ਹੈ, ਇੱਥੋਂ ਤੱਕ ਕਿ ਉਹ ਉਸ ਉੱਤਮ ਨੇਮ ਦਾ ਵਿਚੋਲਾ ਬਣਿਆ ਜੋ ਉੱਤਮ ਵਾਇਦਿਆਂ 'ਤੇ ਅਧਾਰਤ ਹੈ।