Hebrews 8:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ੜਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹੜਾ ਮੈਂ ਉਨ੍ਹਾਂ ਨਾਲ ਕੀਤਾ ਸੀ ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿੱਠ ਭੁਆ ਲਈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਸ ਵਾਚਾ ਵਰਗਾ ਨਹੀਂ ਹੋਵੇਗਾ ਜੋ ਮੈਂ ਉਹਨਾਂ ਦੇ ਪੁਰਖਿਆਂ ਨਾਲ ਕੀਤਾ ਸੀ ਜਦੋਂ ਮੈਂ ਉਹਨਾਂ ਨੂੰ ਮਿਸਰ ਦੇਸ਼ ਤੋਂ ਬਾਹਰ ਲਿਆਉਣ ਲਈ ਉਹਨਾਂ ਦਾ ਹੱਥ ਫੜਿਆ ਸੀ, ਕਿਉਂਕਿ ਉਹ ਮੇਰੇ ਨੇਮ ਦੇ ਪ੍ਰਤੀ ਵਫ਼ਾਦਾਰ ਨਹੀਂ ਰਹੇ, ਅਤੇ ਮੈਂ ਉਹਨਾਂ ਤੋਂ ਮੂੰਹ ਮੋੜ ਲਿਆ, ਇਹ ਪ੍ਰਭੂ ਦਾ ਕਹਿਣਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇਮ ਵਾਂਙੁ ਨਹੀਂ, ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ, ਜਿਸ ਦਿਨ ਮੈਂ ਓਹਨਾਂ ਦਾ ਹੱਥ ਫੜਿਆ ਭਈ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, - ਓਹ ਤਾਂ ਮੇਰੇ ਨੇਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਓਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੁ ਆਖਦਾ ਹੈ
Punjabi ERV
ਇਹ ਉਸ ਕਰਾਰ ਵਰਗਾ ਨਹੀਂ ਹੋਵੇਗਾ। ਜਿਹਡ਼ਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਇਹ ਕਰਾਰ ਉਹ ਸੀ ਜੋ ਮੈਂ ਉਨ੍ਹਾਂ ਨੂੰ ਹੱਥ ਫ਼ਡ਼ਕੇ ਮਿਸਰ ਤੋਂ ਬਾਹਰ ਲੈ ਜਾਣ ਵੇਲੇ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਹ ਕਰਾਰ ਨਿਭਾਉਣਾ ਜਾਰੀ ਨਹੀਂ ਰੱਖਿਆ ਜਿਹਡ਼ਾ ਮੈਂ ਉਨ੍ਹਾਂ ਨਾਲ ਕੀਤਾ ਸੀ ਅਤੇ ਪ੍ਰਭੂ ਆਖਦਾ ਹੈ ਕਿ ਇਸੇ ਲਈ ਮੈਂ ਉਨ੍ਹਾਂ ਵੱਲ ਆਪਣੀ ਪਿਠ ਭੁਆ ਲਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇਮ ਵਾਂਗੂੰ ਨਹੀਂ, ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਉਸ ਦਿਨ ਬੰਨ੍ਹਿਆ ਸੀ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਉਹ ਤਾਂ ਮੇਰੇ ਨਾਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਉਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੂ ਆਖਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ اوس عہد وانگر نا ہوئے گا۔ جیہڑا مَیں اوہناں دے پئیو دادیاں نال اوس دِن بَدّھا سی جد مِصر دے مُلک توں کڈھ لیاؤن لئی اوہناں دا ہتّھ پھڑیا ایس لئی پئی اوہ میرے عہد اُتّے قیم نئیں رہے۔ تے خُداوند آکھدا اے۔ پئی مَیں اوہناں دی کُجھ پرواہ نئیں کِیتی۔
Punjabi Standard Bible (Punjabi Standard Bible) 2023
ਪ੍ਰਭੂ ਕਹਿੰਦਾ ਹੈ, ਇਹ ਉਸ ਨੇਮ ਵਰਗਾ ਨਹੀਂ ਹੋਵੇਗਾ ਜੋ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਉਸ ਦਿਨ ਬੰਨ੍ਹਿਆ ਜਦੋਂ ਮੈਂ ਉਨ੍ਹਾਂ ਦਾ ਹੱਥ ਫੜ ਕੇ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ; ਕਿਉਂਕਿ ਉਹ ਮੇਰੇ ਨੇਮ ਵਿੱਚ ਬਣੇ ਨਾ ਰਹੇ, ਇਸ ਲਈ ਮੈਂ ਵੀ ਉਨ੍ਹਾਂ ਨੂੰ ਅਣਦੇਖਾ ਕੀਤਾ।