Hebrews 9:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹੜੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਮਸੀਹ ਉਹਨਾਂ ਚੰਗੀਆਂ ਚੀਜ਼ਾਂ ਦੇ ਮਹਾਂ ਜਾਜਕ ਵਜੋਂ ਆਇਆ ਜੋ ਪਹਿਲਾਂ ਹੀ ਇੱਥੇ ਹਨ, ਉਹ ਇੱਕ ਵਿਸ਼ਾਲ ਅਤੇ ਵਧੇਰੇ ਸੰਪੂਰਨ ਡੇਰੇ ਵਿੱਚੋਂ ਲੰਘਿਆ ਜੋ ਮਨੁੱਖੀ ਹੱਥਾਂ ਨਾਲ ਨਹੀਂ ਬਣਾਇਆ ਗਿਆ, ਅਰਥਾਤ ਇਸ ਸ੍ਰਿਸ਼ਟੀ ਦਾ ਹਿੱਸਾ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਡੇਹਰੇ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ
Punjabi ERV
ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹਡ਼ੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد مسِیح آؤن والِیاں چَنگیاں شیواں دا سردار کاہِن ہو کے آیا یعنی ایدوں وڈّے تے کامِل تنبُو دے راہ آیا جیہڑا ہتّھاں دا یعنی ایس دُنیا دا بنایا ہویا نئیں۔
Punjabi Standard Bible (Punjabi Standard Bible) 2023
ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦੇ ਮਹਾਂਯਾਜਕ ਦੇ ਰੂਪ ਵਿੱਚ ਪਰਗਟ ਹੋਇਆ ਤਾਂ ਉਸ ਨੇ ਹੋਰ ਵੀ ਸ੍ਰੇਸ਼ਠ ਅਤੇ ਸਿੱਧ ਤੰਬੂ ਰਾਹੀਂ ਪ੍ਰਵੇਸ਼ ਕੀਤਾ ਜੋ ਹੱਥਾਂ ਦਾ ਨਹੀਂ ਬਣਿਆ ਅਰਥਾਤ ਇਸ ਸ੍ਰਿਸ਼ਟੀ ਦਾ ਨਹੀਂ ਹੈ।