Hebrews 9:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵੱਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿੜਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸੱਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸਰੀਰਾਂ ਨੂੰ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬੱਕਰੇਆਂ ਅਤੇ ਬਲਦਾਂ ਦਾ ਖੂਨ ਅਤੇ ਇੱਕ ਵੱਛੀ ਦੀ ਸੁਆਹ ਉਹਨਾਂ ਉੱਤੇ ਛਿੜਕਾਈ ਜਾਂਦੀ ਹੈ ਜੋ ਰਸਮੀ ਤੌਰ ਤੇ ਅਸ਼ੁੱਧ ਹਨ ਉਹਨਾਂ ਨੂੰ ਪਵਿੱਤਰ ਕਰਦੇ ਹਨ ਤਾਂ ਜੋ ਉਹ ਬਾਹਰੋਂ ਸ਼ੁੱਧ ਹੋ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੇ ਬੱਕਰਿਆਂ ਅਤੇ ਵਹਿੜਕਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭ੍ਰਿਸ਼ਟਾਂ ਉੱਤੇ ਧੂੜੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ
Punjabi ERV
ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿਡ਼ਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸ਼ਰੀਰਾਂ ਨੂੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جد بکرِیاں تے ڈھگّیاں دے لہو تے وَہڑی دی سواہ ناپاکاں اُتّے ترونکن نال جِسمانی پاکیزگی مِلدی اے۔
Punjabi Standard Bible (Punjabi Standard Bible) 2023
ਕਿਉਂਕਿ ਜੇ ਉਨ੍ਹਾਂ ਉੱਤੇ ਜਿਹੜੇ ਅਸ਼ੁੱਧ ਹਨ, ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਦਾ ਛਿੜਕਣਾ ਉਨ੍ਹਾਂ ਨੂੰ ਸਰੀਰ ਦੀ ਸ਼ੁੱਧਤਾ ਲਈ ਪਵਿੱਤਰ ਕਰਦਾ ਹੈ