Hebrews 9:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ, ਮਸੀਹ ਦਾ ਲਹੂ ਕਿੰਨਾ ਵੱਧ ਨਿਰਦੋਸ਼ ਹੋਵੇਗਾ, ਜਿਸ ਨੇ ਸਦੀਪਕ ਆਤਮਾ ਦੁਆਰਾ ਆਪਣੇ ਆਪ ਨੂੰ ਪਰਮੇਸ਼ਵਰ ਨੂੰ ਅੱਗੇ ਪੇਸ਼ ਕੀਤਾ, ਕਿ ਸਾਡੇ ਜ਼ਮੀਰ ਨੂੰ ਉਹਨਾਂ ਕੰਮਾਂ ਤੋਂ ਸ਼ੁੱਧ ਕਰੇ ਜੋ ਮੌਤ ਵੱਲ ਲੈ ਜਾਂਦੇ ਹਨ, ਤਾਂ ਜੋ ਅਸੀਂ ਜੀਉਂਦੇ ਪਰਮੇਸ਼ਵਰ ਦੀ ਸੇਵਾ ਕਰ ਸਕੀਏ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕਿੰਨਾ ਹੀ ਵਧੀਕ ਮਸੀਹ ਦਾ ਲਹੂ ਜਿਹ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਭਈ ਤੁਸੀਂ ਜੀਉਂਦੇ ਪਰਮੇਸ਼ੁਰ ਦੀ ਉਪਸਨਾ ਕਰੋ।।
Punjabi ERV
ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵਧ ਕਰ ਸਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮੇ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਹੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸਕੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مسِیح دا لہو جِس اپنے آپ نُوں سدا دی رُوح دی راہِیں خُدا دے اگّے بے عیب قُربان کِیتا۔ تُہاڈے دِلاں نُوں مُردہ کمّاں توں کِنّاں کُو چوکھا پاک کرے گا۔ تاں جو تُسی جِیوندے خُدا دی بندگی کرو۔
Punjabi Standard Bible (Punjabi Standard Bible) 2023
ਤਾਂ ਮਸੀਹ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਪਰਮੇਸ਼ਰ ਦੇ ਸਾਹਮਣੇ ਦੋਸ਼ ਰਹਿਤ ਬਲੀਦਾਨ ਦੇ ਰੂਪ ਵਿੱਚ ਭੇਟ ਚੜ੍ਹਾਇਆ, ਉਸ ਦਾ ਲਹੂ ਸਾਡੇ ਵਿਵੇਕ ਨੂੰ ਮੁਰਦਿਆਂ ਕੰਮਾਂ ਤੋਂ ਕਿੰਨਾ ਵਧੀਕ ਸ਼ੁੱਧ ਕਰੇਗਾ ਤਾਂਕਿ ਅਸੀਂ ਜੀਉਂਦੇ ਪਰਮੇਸ਼ਰ ਦੀ ਸੇਵਾ ਕਰੀਏ।