Hebrews 9:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈ ਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈ ਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹੜੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸੱਕਣ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸੱਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸੱਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਧੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਕਾਰਨ ਕਰਕੇ ਮਸੀਹ ਇੱਕ ਨਵੀਂ ਵਾਚਾ ਦਾ ਵਿਚੋਲਾ ਹੈ, ਤਾਂ ਕਿ ਜਿਹੜੇ ਬੁਲਾਏ ਗਏ ਹਨ ਉਹ ਵਾਅਦਾ ਕੀਤੀ ਗਈ ਸਦੀਪਕ ਵਿਰਾਸਤ ਨੂੰ ਪ੍ਰਾਪਤ ਕਰ ਸਕਣ ਹੁਣ ਜਦੋਂ ਉਹ ਉਹਨਾਂ ਨੂੰ ਪਹਿਲੀ ਵਾਚਾ ਦੇ ਅਧੀਨ ਕੀਤੇ ਗਏ ਪਾਪਾਂ ਤੋਂ ਮੁਕਤ ਕਰਨ ਲਈ ਰਿਹਾਈ ਦੀ ਕੀਮਤ ਕਾਰਨ ਮਰਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਭਈ ਓਹ ਜਿਹੜੇ ਸੱਦੇ ਹੋਏ ਹਨ ਸਦੀਪਕਾਲ ਦੇ ਵਿਰਸੇ ਦੇ ਵਾਇਦੇ ਨੂੰ ਪਰਾਪਤ ਕਰਨ
Punjabi ERV
ਇਸ ਲਈ ਮਸੀਹ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇੱਕ ਨਵਾਂ ਕਰਾਰ ਲੈਕੇ ਆਉਂਦਾ ਹੈ। ਮਸੀਹ ਇਹ ਨਵਾਂ ਕਰਾਰ ਇਸ ਲਈ ਲੈਕੇ ਆਉਂਦਾ ਹੈ ਤਾਂ ਜੋ ਉਹ ਲੋਕ ਜਿਹਡ਼ੇ ਪਰਮੇਸ਼ੁਰ ਵੱਲੋਂ ਬੁਲਾਏ ਗਏ ਹਨ ਉਹ ਚੀਜ਼ਾਂ ਹਾਸਲ ਕਰ ਸਕਣ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ ਹੈ। ਪਰਮੇਸ਼ੁਰ ਦੇ ਲੋਕ ਉਹ ਚੀਜ਼ਾਂ ਹਮੇਸ਼ਾ ਲਈ ਹਾਸਲ ਕਰ ਸਕਦੇ ਹਨ। ਉਹ ਇਹ ਚੀਜ਼ਾਂ ਇਸ ਲਈ ਪ੍ਰਾਪਤ ਕਰ ਸਕਦੇ ਹਨ ਕਿਉਂਕਿ ਮਸੀਹ ਉਨ੍ਹਾਂ ਪਾਪਾਂ ਦਾ ਭੁਗਤਾਨ ਕਰਨ ਲਈ ਮਰਿਆ ਜੋ ਲੋਕਾਂ ਨੇ ਪਹਿਲੇ ਕਰਾਰ ਦੇ ਅਦੀਨ ਕੀਤੇ ਸਨ। ਮਸੀਹ ਲੋਕਾਂ ਨੂੰ ਉਨ੍ਹਾਂ ਪਾਪਾਂ ਤੋਂ ਮੁਕਤ ਕਰਾਉਣ ਲਈ ਮਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਕਿ ਉਹ ਜਿਹੜੇ ਸੱਦੇ ਹੋਏ ਹਨ ਸਦੀਪਕ ਕਾਲ ਦੇ ਵਿਰਸੇ ਦੇ ਵਾਇਦੇ ਨੂੰ ਪ੍ਰਾਪਤ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایسے سبّب اوہ نَوِیں عہد دا وچولا اے۔ تاں جو اوس مَوت دی راہِیں جو پہلے عہد دے قصوراں دی مُعافی لئی ہوئی اے۔ سَدّے ہوئے لوک وعدے دے سببّوں سدا دی وِرثہ پا لین۔
Punjabi Standard Bible (Punjabi Standard Bible) 2023
ਇਸ ਕਾਰਨ ਮਸੀਹ ਨਵੇਂ ਨੇਮ ਦਾ ਵਿਚੋਲਾ ਹੈ, ਕਿਉਂਕਿ ਪਹਿਲੇ ਨੇਮ ਦੇ ਅਧੀਨ ਕੀਤੇ ਗਏ ਅਪਰਾਧਾਂ ਤੋਂ ਛੁਟਕਾਰੇ ਲਈ ਇੱਕ ਮੌਤ ਹੋਈ ਤਾਂਕਿ ਜਿਹੜੇ ਬੁਲਾਏ ਜਾਂਦੇ ਹਨ ਉਹ ਸਦੀਪਕ ਮਿਰਾਸ ਦੇ ਵਾਇਦੇ ਨੂੰ ਪ੍ਰਾਪਤ ਕਰਨ।