Hebrews 9:23 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁੱਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋੜੀਂਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਜ਼ਰੂਰੀ ਸੀ ਕਿ ਸਵਰਗੀ ਚੀਜ਼ਾਂ ਦੇ ਨਮੂਨਿਆਂ ਨੂੰ ਇਨ੍ਹਾਂ ਬਲੀਦਾਨਾਂ ਨਾਲ ਸ਼ੁੱਧ ਕੀਤਾ ਜਾਏ, ਪਰ ਸਵਰਗੀ ਚੀਜ਼ਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨ ਨਾਲ ਸ਼ੁੱਧ ਕੀਤੀਆਂ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਅਵੱਸ਼ ਸੀ ਭਈ ਸੁਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸੁਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲਿਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ
Punjabi ERV
ਇਹ ਚੀਜ਼ਾਂ ਅਸਲੀ ਸਵਰਗੀ ਚੀਜ਼ਾਂ ਦੀ ਨਕਲ ਹਨ। ਇਨ੍ਹਾਂ ਚੀਜ਼ਾਂ ਨੂੰ ਡੰਗਰਾਂ ਦੀਆਂ ਬਲੀਆਂ ਨਾਲ ਸ਼ੁਧ ਬਨਾਉਣਾ ਜਰੂਰੀ ਸੀ। ਪਰ ਸਵਰਗ ਦੀਆਂ ਅਸਲੀ ਚੀਜ਼ਾਂ ਵਾਸਤੇ ਬਹੁਤ ਬਿਹਤਰ ਬਲੀਆਂ ਲੋਡ਼ੀਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਜ਼ਰੂਰੀ ਸੀ ਕਿ ਸਵਰਗ ਵਿਚਲੀਆਂ ਵਸਤਾਂ ਦੇ ਨਮੂਨੇ ਇਨ੍ਹਾਂ ਨਾਲ, ਪਰ ਸਵਰਗੀ ਵਸਤਾਂ ਆਪ ਹੀ ਇਨ੍ਹਾਂ ਤੋਂ ਉੱਤਮ ਬਲੀਦਾਨਾਂ ਨਾਲ ਸ਼ੁੱਧ ਕੀਤੀਆਂ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی ضرُوری سی پئی اسمانی شیواں دِیاں نقلاں ایہناں دی راہِیں پاک کِیتیاں جاندِیاں پر آپ اسمانی شیواں ایہناں نالوں چَنگیاں قُربانِیاں دی راہِیں۔
Punjabi Standard Bible (Punjabi Standard Bible) 2023
ਇਸ ਲਈ ਜ਼ਰੂਰੀ ਸੀ ਕਿ ਸਵਰਗੀ ਵਸਤਾਂ ਦੇ ਨਮੂਨੇ ਇਨ੍ਹਾਂ ਬਲੀਦਾਨਾਂ ਦੁਆਰਾ ਸ਼ੁੱਧ ਕੀਤੇ ਜਾਂਦੇ, ਪਰ ਸਵਰਗੀ ਵਸਤਾਂ ਇਨ੍ਹਾਂ ਨਾਲੋਂ ਵੀ ਉੱਤਮ ਬਲੀਦਾਨਾਂ ਦੁਆਰਾ ਸ਼ੁੱਧ ਕੀਤੀਆਂ ਜਾਂਦੀਆਂ।