Hebrews 9:24 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹੜਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉੱਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮਸੀਹ ਮਨੁੱਖੀ ਹੱਥਾਂ ਨਾਲ ਬਣੇ ਪਵਿੱਤਰ ਅਸਥਾਨ ਵਿੱਚ ਦਾਖਲ ਨਹੀਂ ਹੋਇਆ ਜੋ ਅਸਲ ਦੀ ਨਕਲ ਸੀ; ਸਗੋਂ ਸਵਰਗ ਵਿੱਚ ਗਿਆ ਕਿ ਸਾਡੇ ਲਈ ਪਰਮੇਸ਼ਵਰ ਦੇ ਅੱਗੇ ਪੇਸ਼ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਅਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸੁਰਗ ਵਿੱਚ ਹੀ ਗਿਆ ਭਈ ਹੁਣ ਸਾਡੇ ਲਈ ਪਰਮੇਸ਼ੁਰ ਦੇ ਸਨਮੁਖ ਪੇਸ਼ ਹੋਵੇ
Punjabi ERV
ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹਡ਼ਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مسِیح اوس ہتّھاں نال بنائے ہوئے پاک مکان وِچ نئیں وڑیا۔ جیہڑا اصلی مکان دی نقل اے پر اصلی اسمان وِچ وڑیا تاں جو خُدا دے اگّے ساڈے لئی حاضر ہوئے۔
Punjabi Standard Bible (Punjabi Standard Bible) 2023
ਕਿਉਂਕਿ ਮਸੀਹ ਨੇ ਹੱਥਾਂ ਦੇ ਬਣਾਏ ਹੋਏ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਨਹੀਂ ਕੀਤਾ ਜੋ ਕਿ ਅਸਲ ਵਸਤਾਂ ਦੀ ਨਕਲ ਸੀ, ਬਲਕਿ ਸਿੱਧਾ ਸਵਰਗ ਵਿੱਚ ਪ੍ਰਵੇਸ਼ ਕੀਤਾ ਤਾਂਕਿ ਹੁਣ ਸਾਡੀ ਖਾਤਰ ਪਰਮੇਸ਼ਰ ਦੇ ਸਨਮੁੱਖ ਪਰਗਟ ਹੋਵੇ।