Hebrews 9:28 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਬਹੁਤ ਸਾਰੇ ਲੋਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਮਸੀਹ ਨੂੰ ਇੱਕੋ ਵਾਰ ਬਲੀਦਾਨ ਹੋਣਾ ਪਿਆ; ਅਤੇ ਉਹ ਦੂਜੀ ਵਾਰ ਪ੍ਰਗਟ ਹੋਵੇਗਾ, ਪਾਪ ਦੂਰ ਕਰਨ ਲਈ ਨਹੀਂ, ਬਲਕਿ ਉਹਨਾਂ ਦੀ ਮੁਕਤੀ ਲਈ ਜੋ ਉਸਦੀ ਉਡੀਕ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਿਵੇਂ ਮਸੀਹ ਭੀ ਬਾਹਲਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਚੜ੍ਹਾਇਆ ਗਿਆ ਅਤੇ ਓਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮ ਤੋਂ ਅੱਡ ਹੋ ਕੇ ਮੁਕਤੀ ਲਈ ਦੂਈ ਵਾਰ ਪਰਗਟ ਹੋਵੇਗਾ।।
Punjabi ERV
ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹਡ਼ੇ ਉਸਦਾ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح مسِیح وی جیہڑا اِک وار بتھیریاں لوکاں دے گُناہ چُکن لئی قُربان ہویا دُوجی وار گُناہ دے بِناں نجات لئی اوہناں نُوں وکھالی دے گا۔ جیہڑے اوہنوں اوڈِیک دے نیں۔
Punjabi Standard Bible (Punjabi Standard Bible) 2023
ਉਸੇ ਤਰ੍ਹਾਂ ਮਸੀਹ ਵੀ ਇੱਕੋ ਵਾਰ ਬਲੀਦਾਨ ਹੋਇਆ ਤਾਂਕਿ ਬਹੁਤਿਆਂ ਦੇ ਪਾਪਾਂ ਨੂੰ ਚੁੱਕ ਲੈ ਜਾਵੇ; ਹੁਣ ਦੂਜੀ ਵਾਰ ਉਹ ਪਾਪ ਚੁੱਕਣ ਲਈ ਨਹੀਂ, ਸਗੋਂ ਉਨ੍ਹਾਂ ਲਈ ਪਰਗਟ ਹੋਵੇਗਾ ਜਿਹੜੇ ਮੁਕਤੀ ਲਈ ਉਸ ਦੀ ਉਡੀਕ ਕਰ ਰਹੇ ਹਨ।