Hebrews 9:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮੜ੍ਹਿਆ ਹੋਇਆ ਸੀ। ਸੰਦੂਕ ਵਿੱਚ, ਉੱਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਹਾਰੂਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪੱਤੇ ਉੱਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿੱਥੇ ਧੂਪ ਲਈ ਸੋਨੇ ਦੀ ਵੇਦੀ ਸੀ ਅਤੇ ਸੋਨੇ ਨਾਲ ਬਣਿਆ ਵਾਚਾ ਦਾ ਸੰਦੂਕ ਸੀ। ਇਸ ਵਾਚਾ ਦੇ ਸੰਦੂਕ ਵਿੱਚ ਸੋਨੇ ਦਾ ਬਰਤਨ ਮਨ੍ਨੇ ਨਾਲ ਭਰਿਆ ਹੋਇਆ, ਹਾਰੋਨ ਦੀ ਲਾਠੀ ਜਿਹੜੀ ਹਮੇਸ਼ਾ ਕੋਮਲ ਪੱਤਿਆਂ ਨਾਲ ਭਰੀ ਰਹਿੰਦੀ ਹੈ ਅਤੇ ਪੱਥਰ ਨਾਲ ਬਣਿਆ ਵਾਚਾ ਦੀ ਪੱਟੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਵਿੱਚ ਧੂਪ ਧੁਖਾਉਣ ਦੀ ਸੁਨਹਿਰੀ ਜਗਵੇਦੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨ ਦਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਛਿਟੀ ਜਿਸ ਵਿੱਚੋਂ ਲਗਰਾਂ ਫੁੱਟ ਨਿੱਕਲੀਆਂ ਅਤੇ ਨੇਮ ਦੀਆਂ ਪੱਟੀਆਂ ਸਨ
Punjabi ERV
ਸਭ ਤੋਂ ਪਵਿੱਤਰ ਸਥਾਨ ਵਿੱਚ ਇੱਕ ਸੁਨਿਹਰੀ ਵੇਦੀ ਸੀ ਜਿਸ ਉੱਪਰ ਧੂਪ ਧੁਖਾਈ ਜਾਂਦੀ ਸੀ। ਅਤੇ ਉੱਥੇ ਇੱਕ ਨੇਮ ਦਾ ਸੰਦੂਕ ਵੀ ਸੀ ਜਿਸ ਵਿੱਚ ਪੁਰਾਣਾ ਕਰਾਰ ਰੱਖਿਆ ਹੋਇਆ ਸੀ। ਸੰਦੂਕ ਸੋਨੇ ਨਾਲ ਮਢ਼ਿਆ ਹੋਇਆ ਸੀ। ਸੰਦੂਕ ਵਿੱਚ, ਉਥੇ ਇੱਕ ਸੁਨਿਹਰੀ ਮਰਤਬਾਨ ਵਿੱਚ ਮੰਨ ਸੀ ਅਤੇ ਆਰੋਨ ਦੀ ਸੋਟੀ, ਉਹ ਸੋਟੀ ਜਿਸ ਉੱਪਰ ਪਹਿਲਾਂ ਪਤ੍ਤੇ ਉਗ੍ਗੇ ਹੋਏ ਸਨ। ਬਕਸੇ ਵਿੱਚ ਚਪਟੇ ਪੱਥਰ ਵੀ ਸਨ ਜਿਨ੍ਹਾਂ ਉੱਪਰ ਪੁਰਾਣੇ ਕਰਾਰ ਦੇ ਦਸ ਆਦੇਸ਼ ਉਕਰੇ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਵਿੱਚ ਧੂਪ ਦੀ ਵੇਦੀ ਸੀ ਜੋ ਸੁਨਿਹਰੀ ਸੀ ਅਤੇ ਨੇਮ ਦਾ ਸੰਦੂਕ ਜਿਹੜਾ ਆਲੇ ਦੁਆਲਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ ਜਿਸ ਵਿੱਚ ਮੰਨਾ ਭਰਿਆ ਹੋਇਆ ਇੱਕ ਸੋਨੇ ਦਾ ਡੱਬਾ ਅਤੇ ਹਾਰੂਨ ਦੀ ਸੋਟੀ ਸੀ ਜਿਸ ਵਿੱਚੋਂ ਫੁੱਲ ਅਤੇ ਫਲ ਨਿੱਕਲ ਆਏ ਸਨ ਅਤੇ ਨੇਮ ਦੀਆਂ ਪੱਟੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدا سونے دا دُھوف دان تے عہد دا صندُوق سبھنیں پاسیں سونے دا مَڑھیا ہویا سی اوہدے وِچ مَن نال بھریا ہویا اِک سونے دا مرتبان تے ہارُون دا پُنگریا ہویا ڈنڈا تے عہد دِیاں تختِیاں سن۔
Punjabi Standard Bible (Punjabi Standard Bible) 2023
ਜਿੱਥੇ ਧੂਫ਼ ਧੁਖਾਉਣ ਦੀ ਸੁਨਹਿਰੀ ਵੇਦੀ ਅਤੇ ਨੇਮ ਦਾ ਸੰਦੂਕ ਸੀ ਜੋ ਚਾਰੇ ਪਾਸਿਓਂ ਸੋਨੇ ਨਾਲ ਮੜ੍ਹਿਆ ਹੋਇਆ ਸੀ। ਇਸ ਵਿੱਚ ਸੋਨੇ ਦਾ ਇੱਕ ਮਰਤਬਾਨ ਸੀ ਜਿਸ ਵਿੱਚ ਮੰਨਾ, ਹਾਰੂਨ ਦੀ ਪੁੰਗਰੀ ਹੋਈ ਸੋਟੀ ਅਤੇ ਨੇਮ ਦੀਆਂ ਪੱਟੀਆਂ ਸਨ।