Hebrews 9:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਬਕਸੇ ਉੱਪਰ ਦੋ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਸਨ ਜੋ ਪਰਮੇਸ਼ੁਰ ਦੀ ਮਹਿਮਾ ਦਰਸ਼ਾਉਂਦੀਆਂ ਸਨ। ਉਨ੍ਹਾਂ ਦੂਤਾਂ ਦੀਆਂ ਮੂਰਤਾਂ ਬਕਸੇ ਦੇ ਮਿਹਰ-ਸਥਾਨ ਦੇ ਉੱਪਰ ਸਨ। ਪਰ ਹੁਣ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਸਭ ਕੁਝ ਨਹੀਂ ਆਖ ਸੱਕਦੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੰਦੂਕ ਦੇ ਉੱਪਰ ਤੇਜ ਨਾਲ ਭਰੇ ਹੋਏ ਕਰੂਬ ਸਨ ਜਿਹੜੇ ਕਿਰਪਾ ਦੇ ਆਸਨ ਨੂੰ ਢੱਕ ਕੇ ਰੱਖਦੇ ਸੀ। ਪਰ ਇਨ੍ਹਾਂ ਸਾਰੀਆਂ ਚੀਜ਼ਾਂ ਦਾ ਵਿਸਤਾਰ ਵਿੱਚ ਬਿਆਨ ਕਰਨ ਦਾ ਹੁਣ ਸਮਾਂ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ ਇੱਕ ਕਰਕੇ ਬਿਆਨ ਕਰਨ ਦਾ ਹੁਣ ਵੇਲਾ ਨਹੀਂ
Punjabi ERV
ਬਕਸੇ ਉੱਪਰ ਦੋ ਕਰੂਬੀ ਫ਼ਰਿਸ਼ਤਿਆਂ ਦੀਆਂ ਮੂਰਤਾਂ ਸਨ ਜੋ ਪਰਮੇਸ਼ੁਰ ਦੀ ਮਹਿਮਾ ਦਰਸ਼ਾਉਂਦੀਆਂ ਸਨ। ਉਨ੍ਹਾਂ ਦੂਤਾਂ ਦੀਆਂ ਮੂਰਤਾਂ ਬਕਸੇ ਦੇ ਮਿਹਰ-ਸਥਾਨ ਦੇ ਉੱਪਰ ਸਨ। ਪਰ ਹੁਣ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਸਭ ਕੁਝ ਨਹੀਂ ਆਖ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਉੱਪਰ ਤੇਜ ਦੇ ਕਰੂਬੀ ਸਨ ਜਿਨ੍ਹਾਂ ਪ੍ਰਾਸਚਿਤ ਦੇ ਥਾਂ ਉੱਤੇ ਛਾਇਆ ਕੀਤੀ ਹੋਈ ਸੀ, ਜਿਨ੍ਹਾਂ ਵਸਤਾਂ ਦੇ ਇੱਕ-ਇੱਕ ਕਰਕੇ ਬਿਆਨ ਕਰਨ ਦਾ ਹੁਣ ਸਮਾਂ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے اُتّے جلالی کروبی سن جیہڑے کفّارہ دے تھاں اُتّے چھاں کر دے سن۔ ایہناں گلّاں دا وَکھو وکھرا بیان کرن دا ایہہ تھاں نئیں۔
Punjabi Standard Bible (Punjabi Standard Bible) 2023
ਸੰਦੂਕ ਦੇ ਉੱਤੇ ਤੇਜ ਦੇ ਕਰੂਬ ਸਨ ਜਿਨ੍ਹਾਂ ਨੇ ਪ੍ਰਾਸਚਿਤ ਦੇ ਸਥਾਨ ਨੂੰ ਢਕਿਆ ਹੋਇਆ ਸੀ; ਇਨ੍ਹਾਂ ਵਸਤਾਂ ਬਾਰੇ ਇੱਕ-ਇੱਕ ਕਰਕੇ ਦੱਸਣਾ ਸੰਭਵ ਨਹੀਂ ਹੈ।