Hebrews 9:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸੱਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸੱਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹੜੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਕੇਵਲ ਮਹਾਂ ਜਾਜਕ ਹੀ ਬਲੀ ਕੀਤੇ ਜਾਨਵਰ ਦਾ ਲਹੂ ਲੈ ਕੇ ਅੰਦਰੂਨੀ ਕਮਰੇ ਵਿੱਚ ਪ੍ਰਵੇਸ਼ ਕਰਦਾ ਸੀ ਅਤੇ ਉਹ ਵੀ ਸਿਰਫ ਸਾਲ ਵਿੱਚ ਇੱਕ ਹੀ ਵਾਰ, ਆਪਣੇ ਆਪ ਲਈ ਅਤੇ ਹੋਰ ਲੋਕਾਂ ਦੇ ਪਾਪਾਂ ਲਈ ਜੋ ਅਗਿਆਨਤਾ ਵਿੱਚ ਕੀਤੇ ਗਏ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਦੂਏ ਦੇ ਅੰਦਰ ਇਕੱਲਾ ਪਰਧਾਨ ਜਾਜਕ ਵਰਹੇ ਦਿਨਾਂ ਪਿੱਛੋਂ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਿਨਾ ਨਹੀਂ ਜਿਹ ਨੂੰ ਆਪਣੀਆਂ ਅਤੇ ਪਰਜਾ ਦੀਆਂ ਭੁੱਲਾਂ ਚੁੱਕਾ ਲਈ ਚੜ੍ਹਾਉਂਦਾ ਸੀ
Punjabi ERV
ਪਰ ਦੂਸਰੇ ਕਮਰੇ ਵਿੱਚ ਸਿਰਫ਼ ਸਰਦਾਰ ਜਾਜਕ ਹੀ ਜਾ ਸਕਦਾ ਸੀ। ਅਤੇ ਸਰਦਾਰ ਜਾਜਕ ਉਸ ਦੂਸਰੇ ਕਮਰੇ ਵਿੱਚ ਸਾਲ ਵਿੱਚ ਸਿਰਫ਼ ਇੱਕ ਵਾਰੀ ਜਾਂਦਾ ਸੀ। ਅਤੇ ਸਰਦਾਰ ਜਾਜਕ ਆਪਣੇ ਨਾਲ ਲਹੂ ਲਿਆਏ ਬਿਨਾ ਦਾਖਲ ਨਹੀਂ ਸੀ ਹੋ ਸਕਦਾ। ਜਾਜਕ ਉਹ ਲਹੂ ਪਰਮੇਸ਼ੁਰ ਨੂੰ ਆਪਣੇ ਅਤੇ ਲੋਕਾਂ ਦੇ ਪਾਪਾਂ ਲਈ ਅਰਪਨ ਕਰਦਾ ਸੀ। ਇਹ ਪਾਪ ਉਹ ਸਨ ਜਿਹਡ਼ੇ ਲੋਕਾਂ ਨੇ ਇਹ ਨਾ ਜਾਣਦੇ ਹੋਏ ਕੀਤੇ ਕਿ ਉਹ ਪਾਪ ਕਰ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਦੂਜੇ ਦੇ ਅੰਦਰ ਇਕੱਲਾ ਪ੍ਰਧਾਨ ਜਾਜਕ ਸਾਲ ਦੇ ਇੱਕ ਦਿਨ ਇੱਕ ਵਾਰੀ ਜਾਂਦਾ ਹੁੰਦਾ ਸੀ ਪਰ ਲਹੂ ਬਹਾਏ ਬਿਨ੍ਹਾਂ ਨਹੀਂ ਜਿਸ ਨੂੰ ਆਪਣੀਆਂ ਅਤੇ ਪਰਜਾ ਦੀਆਂ ਗਲਤੀਆਂ ਲਈ ਚੜ੍ਹਾਉਂਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر دُوجے وِچ وَڈا سردار کاہِن ای ورھے پِچّھوں اِکّو وار جاندا اے تے خُون بِناں نئیں جاندا۔ جِہنُوں اپنی تے اُمّت دی بُھل چُک دے لئی نذر چاہڑدا اے۔
Punjabi Standard Bible (Punjabi Standard Bible) 2023
ਪਰ ਤੰਬੂ ਦੇ ਦੂਜੇ ਹਿੱਸੇ ਅੰਦਰ ਕੇਵਲ ਮਹਾਂਯਾਜਕ ਹੀ ਸਾਲ ਵਿੱਚ ਇੱਕ ਵਾਰ ਪ੍ਰਵੇਸ਼ ਕਰਦਾ ਸੀ ਅਤੇ ਉਹ ਬਿਨਾਂ ਲਹੂ ਦੇ ਨਹੀਂ ਜਾਂਦਾ ਸੀ, ਜਿਸ ਨੂੰ ਉਹ ਆਪਣੇ ਲਈ ਅਤੇ ਲੋਕਾਂ ਵੱਲੋਂ ਅਣਜਾਣੇ ਵਿੱਚ ਕੀਤੇ ਪਾਪਾਂ ਲਈ ਚੜ੍ਹਾਉਂਦਾ ਸੀ।