Hosea 11:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੇ ਅਫ਼ਰਾਈਮ! ਮੈਂ ਤੈਨੂੰ ਛੱਡਣਾ ਨਹੀਂ ਚਾਹੁੰਦਾ? ਹੇ ਇਸਰਾਏਲ, ਮੈਂ ਤੇਰੀ ਰੱਖਿਆ ਕਰਨੀ ਚਾਹੁੰਨਾ। ਮੈਂ ਤੇਰਾ ਹਾਲ ਅਦਮਾਹ ਵਰਗਾ ਨਹੀਂ ਕਰਨਾ ਚਾਹੁੰਦਾ ਨਾ ਹੀ ਤੈਨੂੰ ਸਬੋਈਮ ਵਾਂਗ ਬਨਾਉਣਾ ਚਾਹੁੰਨਾ। ਮੈਂ ਆਪਣਾ ਮਨ ਬਦਲ ਰਿਹਾ ਹਾਂ ਕਿਉਂ ਕਿ ਮੇਰਾ ਤੇਰੇ ਪ੍ਰਤੀ ਪਿਆਰ ਅਤੇ ਦਇਆ ਬਹੁਤ ਗੂਢ਼ੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾॽ ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂॽ ਮੈਂ ਤੈਨੂੰ ਕਿਵੇਂ ਅਦਮਾਹ ਵਾਂਙੁ ਕਰਾਂॽ ਮੈਂ ਤੇਰੇ ਨਾਲ ਕਿਵੇਂ ਸਬੋਈਣ ਵਾਂਙੁ ਵਰਤਾਂॽ ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਉੱਕਾ ਹੀ ਗਰਮ ਅਰ ਨਰਮ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਓ ਕਰਾਂ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ।