Hosea 2:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਵਕਤ, ਮੈਂ ਇਸਰਾਏਲ ਦੇ ਲੋਕਾਂ ਖਾਤਰ ਖੇਤਾਂ ਦੇ ਜਾਨਵਰਾਂ ਨਾਲ, ਅਕਾਸ਼ ਦੇ ਪੰਛੀਆਂ ਨਾਲ ਅਤੇ ਧਰਤੀ ਤੇ ਰੀਂਗਦੇ ਜੰਤੂਆਂ ਨਾਲ ਇੱਕ ਇਕਰਾਰਨਾਮਾ ਬਣਾਵਾਂਗਾ। ਮੈਂ ਧਨੁੱਖ, ਤਲਵਾਰ ਅਤੇ ਜੰਗੀ ਹਬਿਆਰ ਭੰਨ ਸੁੱਟਾਂਗਾ। ਇਸ ਧਰਤੀ ਤੇ ਕੋਈ ਹਬਿਆਰ ਨਾ ਬਚੇਗਾ। ਮੈਂ ਇਸ ਧਰਤੀ ਨੂੰ ਸੁਰੱਖਿਆਤ ਕਰਾਂਗਾ, ਤਾਂ ਜੋ ਇਸਰਾਏਲ ਦੇ ਲੋਕ ਸ਼ਾਂਤੀ ਨਾਲ ਰਹਿ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਸ ਦਿਨ ਵਿੱਚ ਦਰਿੰਦਿਆਂ ਨਾਲ, ਅਕਾਸ਼ ਦੇ ਪੰਛੀਆਂ ਨਾਲ, ਜ਼ਮੀਨ ਦੇ ਘਿਸਰਨ ਵਾਲਿਆਂ ਨਾਲ ਓਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁਖ, ਤਲਵਾਰ ਅਤੇ ਜੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਓਹਨਾਂ ਨੂੰ ਚੈਨ ਵਿੱਚ ਲਿਟਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਦਿਨ ਜੰਗਲੀ ਜਾਨਵਰਾਂ, ਅਕਾਸ਼ ਦੇ ਪੰਛੀਆਂ ਅਤੇ ਜ਼ਮੀਨ ਦੇ ਘਿੱਸਰਨ ਵਾਲਿਆਂ ਨਾਲ ਉਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁੱਖ, ਤਲਵਾਰ ਅਤੇ ਯੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਉਹਨਾਂ ਨੂੰ ਚੈਨ ਨਾਲ ਲੇਟਣ ਦਿਆਂਗਾ।