Hosea 2:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਉਹ ਆਪਣਾ ਵਿਭਚਾਰ ਨਹੀਂ ਰੋਕੇਗੀ, ਮੈਂ ਉਸ ਨੂੰ ਉਸ ਦਿਨ ਵਾਂਗ ਨੰਗੀ ਕਰ ਸੁੱਟਾਂਗਾ ਜਦੋਂ ਉਹ ਜਨਮੀ ਸੀ। ਮੈਂ ਉਸ ਨੂੰ ਮਾਰੂਬਲ ਵਾਂਗ, ਸੁੱਕੀ ਬੰਜਰ ਜ਼ਮੀਨ ਵਾਂਗ ਬਣਾ ਦਿਆਂਗਾ, ਅਤੇ ਉਸ ਨੂੰ ਪਿਆਸ ਨਾਲ ਮਾਰ ਸੁੱਟਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮਤੇ ਮੈਂ ਉਹ ਨੂੰ ਨੰਗੀ ਕਰ ਸੁੱਟਾਂ, ਅਤੇ ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਤਿਵੇਂ ਫੇਰ ਕਰ ਦਿਆਂ, ਅਤੇ ਉਹ ਨੂੰ ਉਜਾੜ ਵਾਂਙੁ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਙੁ ਠਹਿਰਾ ਦਿਆਂ, ਅਤੇ ਉਹ ਨੂੰ ਤਿਹਾ ਨਾਲ ਮਾਰ ਦਿਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਉਹ ਨੂੰ ਨੰਗੀ ਕਰ ਦੇਵਾਂ, ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਉਸੇ ਤਰ੍ਹਾਂ ਫਿਰ ਕਰ ਦਿਆਂ, ਉਹ ਨੂੰ ਉਜਾੜ ਵਾਂਗੂੰ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਗੂੰ ਠਹਿਰਾ ਦਿਆਂ ਅਤੇ ਉਹ ਨੂੰ ਪਿਆਸ ਨਾਲ ਮਾਰ ਦਿਆਂ।