Hosea 4:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਪਹਾੜਾਂ ਦੀਆਂ ਚੋਟੀਆਂ ਉੱਪਰ ਜਾਕੇ ਬਲੀਆਂ ਚੜ੍ਹਾਉਂਦੇ ਹਨ ਅਤੇ ਬਲੂਤ, ਪਿੱਪਲ ਅਤੇ ਚੀਲ ਦੇ ਦ੍ਰੱਖਤਾਂ ਹੇਠਾਂ ਧੂਫ਼ਾਂ ਧੁਖਾਉਂਦੇ ਹਨ। ਉਨ੍ਹਾਂ ਰੁੱਖਾਂ ਹੇਠਾਂ ਛਾਵਾਂ ਸੋਹਣੀਆਂ ਲਗਦੀਆਂ ਹਨ ਜਿਸ ਕਾਰਣ ਤੁਹਾਡੀਆਂ ਧੀਆਂ ਉਨ੍ਹਾਂ ਰੁੱਖਾਂ ਹੇਠ ਵੇਸਵਾਵਾਂ ਵਾਂਗ ਪੈ ਜਾਂਦੀਆਂ ਅਤੇ ਤੁਹਾਡੀਆਂ ਨੂੰਹਾਂ ਜਿਨਸੀ ਪਾਪ ਕਰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਪਹਾੜਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਪ ਧੁਖਾਉਂਦੇ ਹਨ ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ।। ਏਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ। ਅਤੇ ਤੁਹਾਡੀਆਂ ਵਹੁਟੀਆਂ ਜ਼ਨਾਹ ਕਰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਰਬਤਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਫ਼ ਧੁਖਾਉਂਦੇ ਹਨ, ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ। ਇਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ, ਇਸ ਲਈ ਤੁਹਾਡੀਆਂ ਵਹੁਟੀਆਂ ਹਰਾਮਕਾਰੀ ਕਰਦੀਆਂ ਹਨ।