Hosea 6:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਓ, ਆਪਾਂ ਯਹੋਵਾਹ ਨੂੰ ਜਾਣੀਏ। ਆਪਾਂ ਯਹੋਵਾਹ ਨੂੰ ਜਾਨਣ ਦੀ ਸਖਤ ਕੋਸ਼ਿਸ਼ ਕਰੀਏ। ਸਾਨੂੰ ਪਤਾ ਹੈ ਕਿ ਉਹ ਆ ਰਿਹਾ ਜਿੰਨੀ ਪ੍ਰਪਕੱਤਾ ਨਾਲ ਅਸੀਂ ਜਾਣਦੇ ਹਾਂ ਕਿ ਪਰਭਾਤ ਆ ਰਹੀ ਹੈ। ਯਹੋਵਾਹ ਸਾਡੇ ਕੋਲ ਮੀਂਹ ਵਾਂਗ ਆਵੇਗਾ, ਉਸ ਮੀਂਹ ਵਾਂਗ ਜੋ ਬਸੰਤ ਰੁੱਤ ਵਿੱਚ ਆਉਂਦਾ ਅਤੇ ਧਰਤੀ ਨੂੰ ਪਾਣੀ ਦਿੰਦਾ।”
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣ ਫਜਰ ਵਾਂਙੁ ਯਕੀਨੀ ਹੈ, ਉਹ ਸਾਡੇ ਕੋਲ ਵਰਖਾ ਵਾਂਙੁ ਆਵੇਗਾ, ਛੇਕੜਲੀ ਵਰਖਾ ਵਾਂਙੁ ਜਿਹੜੀ ਭੂਮੀ ਨੂੰ ਸਿੰਜਦੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ।