Hosea 9:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀ ਸਾਰੀ ਬਦੀ ਗਿਲਗਾਲ ਵਿੱਚ ਹੈ। ਉੱਥੇ ਮੈਂ ਉਨ੍ਹਾਂ ਦੀਆਂ ਕਰਤੂਤਾਂ ਕਾਰਣਉਨ੍ਹਾਂ ਨੂੰ ਨਫਰਤ ਕਰਨੀ ਸ਼ੁਰੂ ਕਰ ਦਿੱਤੀ। ਮੈਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਦ ਕਰਨੀਆਂ ਕਾਰਣ ਆਪਣੇ ਘਰੋ ਬਾਹਰ ਕੱਢ ਦੇਵਾਂਗਾ। ਮੈਂ ਉਨ੍ਹਾਂ ਨੂੰ ਹੋਰ ਪਿਆਰ ਨਹੀਂ ਕਰਾਂਗਾ ਉਨ੍ਹਾਂ ਦੇ ਸਾਰੇ ਆਗੂ ਵਿਦ੍ਰੋਹੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੀ ਸਾਰੀ ਬੁਰਿਆਈ ਗਿਲਗਾਲ ਵਿੱਚ ਹੈ, ਉੱਥੇ ਮੈਂ ਓਹਨਾਂ ਨਾਲ ਘਿਣ ਕੀਤੀ, ਓਹਨਾਂ ਦੀਆਂ ਬੁਰੀਆਂ ਕਰਤੂਤਾਂ ਦੇ ਕਾਰਨ ਮੈਂ ਓਹਨਾਂ ਨੂੰ ਆਪਣੇ ਭਵਨ ਤੋਂ ਧੱਕ ਦਿਆਂਗਾ, ਮੈਂ ਓਹਨਾਂ ਨਾਲ ਫੇਰ ਪਿਆਰ ਨਾ ਕਰਾਂਗਾ, ਓਹਨਾਂ ਦੇ ਸਾਰੇ ਸਰਦਾਰ ਆਕੀ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੀ ਸਾਰੀ ਬੁਰਿਆਈ ਗਿਲਗਾਲ ਵਿੱਚ ਹੈ, ਉੱਥੇ ਮੈਂ ਉਹਨਾਂ ਨਾਲ ਘਿਣ ਕੀਤੀ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਦੇ ਕਾਰਨ ਮੈਂ ਉਹਨਾਂ ਨੂੰ ਆਪਣੇ ਭਵਨ ਤੋਂ ਧੱਕ ਦਿਆਂਗਾ, ਮੈਂ ਉਹਨਾਂ ਨਾਲ ਫੇਰ ਪਿਆਰ ਨਾ ਕਰਾਂਗਾ, ਉਹਨਾਂ ਦੇ ਸਾਰੇ ਹਾਕਮ ਬਾਗੀ ਹਨ।