Hosea 9:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਯਹੋਵਾਹ ਲਈ ਮੈਅ ਦੇ ਚੜ੍ਹਾਵੇ ਦੀਆਂ ਭੇਟਾਂ ਨਹੀਂ ਦੇਣਗੇ ਅਤੇ ਨਾ ਹੀ ਉਨ੍ਹਾਂ ਦੀਆਂ ਬਲੀਆਂ ਉਸ ਨੂੰ ਪ੍ਰਸੰਨ ਕਰਨਗੀਆਂ। ਉਨ੍ਹਾਂ ਦੀਆਂ ਬਲੀਆਂ ਜਨਾਜ਼ੇ ਦੇ ਸਮੇਂ ਖਾਧੇ ਅੰਨ ਵਰਗੀਆਂ ਹੋਣਗੀਆਂ ਅਤੇ ਜੋ ਕੋਈ ਵੀ ਉਹ ਭੋਜਨ ਖਾਵੇਗਾ ਅਸ਼ੁੱਧ ਹੋ ਜਾਵੇਗਾ। ਉਨ੍ਹਾਂ ਦੀ ਰੋਟੀ ਯਹੋਵਾਹ ਦੇ ਮੰਦਰ ਵਿੱਚ ਨਾ ਆਵੇਗੀ, ਸਗੋਂ ਉਹ ਰੋਟੀ ਉਨ੍ਹਾਂ ਨੂੰ ਖੁਦ ਹੀ ਖਾਣੀ ਪਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਯਹੋਵਾਹ ਲਈ ਮੈ ਨਾ ਡੋਹਲਣਗੇ, ਓਹ ਉਸ ਨੂੰ ਪਸੰਦ ਨਾ ਆਉਣਗੇ, ਓਹਨਾਂ ਦੇ ਚੜ੍ਹਾਵੇ ਓਹਨਾਂ ਦੇ ਲਈ ਸੋਗ ਵਾਲੀ ਰੋਟੀ ਵਾਂਙੁ ਹੋਣਗੇ, ਸਾਰੇ ਓਹ ਦੇ ਖਾਣ ਵਾਲੇ ਪਲੀਤ ਹੋਣਗੇ, ਕਿਉਂ ਜੋ ਓਹਨਾਂ ਦੀ ਰੋਟੀ ਓਹਨਾਂ ਦੀ ਭੁੱਖ ਲਈ ਹੋਵੇਗੀ, ਉਹ ਯਹੋਵਾਹ ਦੇ ਭਵਨ ਵਿੱਚ ਨਾ ਆਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਹੋਵਾਹ ਲਈ ਮੈਅ ਨਾ ਡੋਲ੍ਹਣਗੇ, ਉਹ ਉਸ ਨੂੰ ਪਸੰਦ ਨਾ ਆਉਣਗੇ, ਉਹਨਾਂ ਦੇ ਚੜ੍ਹਾਵੇ ਉਹਨਾਂ ਦੇ ਲਈ ਸੋਗ ਵਾਲੀ ਰੋਟੀ ਵਾਂਗੂੰ ਹੋਣਗੇ, ਸਾਰੇ ਉਹ ਦੇ ਖਾਣ ਵਾਲੇ ਪਲੀਤ ਹੋਣਗੇ, ਕਿਉਂ ਜੋ ਉਹਨਾਂ ਦੀ ਰੋਟੀ ਉਹਨਾਂ ਦੀ ਭੁੱਖ ਲਈ ਹੋਵੇਗੀ, ਉਹ ਯਹੋਵਾਹ ਦੇ ਭਵਨ ਵਿੱਚ ਨਾ ਆਵੇਗੀ।