Isaiah 1:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਕਿਉਂ ਤੁਸੀਂ ਮੈਨੂੰ ਇਹ ਸਾਰੀਆਂ ਬਲੀਆਂ ਚੜ੍ਹਾਉਂਦੇ ਜਾ ਰਹੇ ਹੋ? ਮੈਂ ਤੁਹਾਡੇ ਭੇਡੂਆਂ ਅਤੇ ਮੋਟੇ-ਤਾਜ਼ੇ ਜਾਨਵਰਾਂ ਦੀਆਂ ਕਾਫੀ ਬਲੀਆਂ ਪ੍ਰਾਪਤ ਕਰ ਚੁੱਕਿਆ ਹ੍ਹਾਂ। ਮੈਨੂੰ ਤੁਹਾਡੀਆਂ ਬੱਕਰੀਆਂ, ਬਲਦਾਂ ਅਤੇ ਭੇਡਾਂ ਦੇ ਖੂਨ ਵਿੱਚ ਪ੍ਰਸੰਨਤਾ ਨਹੀਂ ਮਿਲਦੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਤੁਹਾਡੀਆਂ ਬਲੀਆਂ ਦੀ ਵਾਫਰੀ ਨਾਲ ਕੀ ਕੰਮ? ਯਹੋਵਾਹ ਆਖਦਾ ਹੈ। ਮੈਂ ਤਾਂ ਛੱਤਰਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲਦਾਂ ਯਾ ਲੇਲਿਆਂ ਯਾ ਬੱਕਰਿਆਂ ਦੇ ਲਹੂ ਨਾਲ ਮੈਂ ਪਰਸੰਨ ਨਹੀਂ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।