Isaiah 1:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ-ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਥਨਾਵਾਂ ਕਰੋਗੇ-ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਸੀਂ ਆਪਣੇ ਹੱਥ ਅੱਡੋਗੇ, ਤਾਂ ਮੈਂ ਤੁਹਾਥੋਂ ਆਪਣੀ ਅੱਖ ਮੀਚ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।