Isaiah 1:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖਦਾ ਹੈ, “ਯਰੂਸ਼ਲਮ ਵੱਲ ਦੇਖੋ। ਉਹ ਅਜਿਹੀ ਨਗਰੀ ਸੀ ਜਿਹੜੀ ਮੇਰੇ ਉੱਤੇ ਵਿਸ਼ਵਾਸ ਕਰਦੀ ਸੀ ਅਤੇ ਮੇਰੇ ਪਿੱਛੇ ਚਲਦੀ ਸੀ। ਕਿਸ ਚੀਜ਼ ਨੇ ਉਸ ਨੂੰ ਇੱਕ ਵੇਸਵਾ ਵਾਂਗ ਬਣਾ ਦਿੱਤਾ? ਉਹ ਹੁਣ ਮੇਰੀ ਅਗਵਾਈ ਵਿੱਚ ਨਹੀਂ ਚਲਦੀ। ਯਰੂਸ਼ਲਮ ਨੂੰ ਇਨਸਾਫ਼ ਨਾਲ ਭਰਿਆ ਹੋਣਾ ਚਾਹੀਦਾ ਹੈ। ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਰਮੇਸ਼ੁਰ ਦੀ ਰਜ਼ਾ ਵਿੱਚ ਰਹਿਣਾ ਚਾਹੀਦਾ ਹੈ। ਪਰ ਹੁਣ ਉੱਥੇ ਕਾਤਲ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸਤਵੰਤੀ ਨਗਰੀ ਕਿੱਕੁਰ ਕੰਜਰੀ ਹੋ ਗਈ! ਜਿਹੜੀ ਨਿਆਉਂ ਨਾਲ ਭਰੀ ਹੋਈ ਸੀ, ਜਿਹ ਦੇ ਵਿੱਚ ਧਰਮ ਟਿਕਦਾ ਸੀ, ਪਰ ਹੁਣ ਖੂਨੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ!