Isaiah 1:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਸੇ ਤਰ੍ਹਾਂ ਦੇ ਨਿਆਂਕਾਰ ਵਾਪਸ ਲਿਆਵਾਂਗਾ ਜਿਹੋ ਜਿਹੇ ਸ਼ੁਰੂ ਵਿੱਚ ਤੁਹਾਡੇ ਕੋਲ ਸਨ। ਤੁਹਾਡੇ ਸਲਾਹਕਾਰ ਉਨ੍ਹਾਂ ਸਲਾਹਕਾਰਾਂ ਵਰਗੇ ਹੋਣਗੇ ਜਿਹੜੇ ਬਹੁਤ ਪਹਿਲੋਂ ਹੁੰਦੇ ਸਨ। ਫ਼ੇਰ ਤੁਸੀਂ ‘ਨੇਕ ਅਤੇ ਵਫ਼ਾਦਾਰ ਸ਼ਹਿਰ’ ਦੇ ਵਾਸੀ ਅਖਵਾਓਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਤੇਰੇ ਨਿਆਈਆਂ ਨੂੰ ਅੱਗੇ ਵਾਂਙੁ, ਅਤੇ ਤਾਰੇ ਸਲਾਹੂਆਂ ਨੂੰ ਪਹਿਲਾਂ ਵਾਂਙੁ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ।