Isaiah 1:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਕਤੀਸ਼ਾਲੀ ਲੋਕ ਲਕੜੀ ਦੇ ਛੋਟੇ ਟੁਕੜਿਆਂ ਵਰਗੇ ਹੋਣਗੇ। ਅਤੇ ਉਹ ਗੱਲਾਂ ਜਿਹੜੀਆਂ ਉਹ ਲੋਕ ਕਰਦੇ ਹਨ ਉਹ ਚਂਗਿਆੜੀਆਂ ਵਰਗੀਆਂ ਹੋਣਗੀਆਂ ਜਿਹੜੀਆਂ ਅੱਗ ਲਾਉਂਦੀਆਂ ਹਨ ਸ਼ਕਤੀਸ਼ਾਲੀ ਲੋਕ ਅਤੇ ਉਨ੍ਹਾਂ ਦੇ ਅਮਲ ਸੜ ਜਾਵਣਗੇ। ਅਤੇ ਕੋਈ ਵੀ ਬੰਦਾ ਉਸ ਅੱਗ ਨੂੰ ਬੁਝਾ ਨਹੀਂ ਸੱਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ। ਓਹ ਦੋਵੋਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ। ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ।