Isaiah 10:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਉਨ੍ਹਾਂ ਗੱਲਾਂ ਨੂੰ ਪੂਰਾ ਕਰੇਗਾ ਜਿਸਦੀ ਯੋਜਨਾ ਉਸ ਨੇ ਯਰੂਸ਼ਲਮ ਅਤੇ ਸੀਯੋਨ ਪਰਬਤ ਲਈ ਬਣਾਈ ਸੀ। ਫ਼ੇਰ ਯਹੋਵਾਹ ਅੱਸ਼ੂਰ ਨੂੰ ਸਜ਼ਾ ਦੇਵੇਗਾ। ਅੱਸ਼ੂਰ ਦਾ ਰਾਜ ਬਹੁਤ ਗੁਮਾਨੀ ਹੈ। ਉਸ ਦੇ ਹਂਕਾਰ ਨੇ ਉਸ ਕੋਲੋਂ ਬਹੁਤ ਮੰਦੇ ਕੰਮ ਕਰਵਾਏ ਹਨ। ਇਸ ਲਈ ਪਰਮੇਸ਼ੁਰ ਉਸ ਨੂੰ ਸਜ਼ਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਦ ਪ੍ਰਭੁ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਦੇ ਘੁਮੰਡੀ ਦਿਲ ਦੀ ਕਰਨੀ ਦੀ, ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ।