Isaiah 10:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਦਾ ਰਾਜਾ ਆਖਦਾ ਹੈ, “ਮੈਂ ਬਹੁਤ ਸਿਆਣਾ ਹਾਂ। ਮੈਂ ਆਪਣੀ ਸਿਆਣਪ ਅਤੇ ਸ਼ਕਤੀ ਨਾਲ ਬਹੁਤ ਮਹਾਨ ਗੱਲਾਂ ਕੀਤੀਆਂ ਹਨ। ਮੈਂ ਬਹੁਤ ਕੌਮਾਂ ਨੂੰ ਹਰਾਇਆ ਹੈ। ਮੈਂ ਉਨ੍ਹਾਂ ਦੀ ਦੌਲਤ ਲੁੱਟ ਲਈ ਹੈ। ਅਤੇ ਮੈਂ ਉਨ੍ਹਾਂ ਦੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਮੈਂ ਬਹੁਤ ਸ਼ਕਤੀਸ਼ਾਲੀ ਬੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਏਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਹੱਦਾਂ ਨੂੰ ਸਰਕਾਇਆ, ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਙੁ ਮੈਂ ਬਿਰਾਜਮਾਨਾਂ ਨੂੰ ਹੇਠਾਂ ਲਾਹ ਦਿੱਤਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ!