Isaiah 10:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਹੱਥਾਂ ਨਾਲ ਉਨ੍ਹਾਂ ਸਾਰੇ ਲੋਕਾਂ ਦੀ ਦੌਲਤ ਲੁੱਟੀ ਹੈ। ਜਿਵੇਂ ਕੋਈ ਬੰਦਾ ਕਿਸੇ ਪੰਛੀ ਦੇ ਆਲ੍ਹਣੇ ਵਿੱਚੋਂ ਆਂਡੇ ਚੁੱਕ ਲੈਂਦਾ ਹੈ। ਪੰਛੀ ਬਹੁਤ ਵਾਰੀ ਆਪਣੇ ਆਲ੍ਹਣੇ ਅਤੇ ਅੰਡਿਆਂ ਨੂੰ ਇੱਕਲਿਆਂ ਛੱਡ ਦਿੰਦਾ ਹੈ। ਅਤੇ ਉਸ ਦੇ ਆਲ੍ਹਣੇ ਦੀ ਰਾਖੀ ਕਰਨ ਵਾਲਾ ਕੋਈ ਨਹੀਂ ਹੁੰਦਾ। ਓੱਥੇ ਕੋਈ ਵੀ ਪੰਛੀ ਆਪਣੇ ਖੰਭਾਂ ਅਤੇ ਆਪਣੀ ਚੁਂਝ ਨਾਲ ਚੀਕ ਚਿਹਾੜਾ ਕਰਨ ਅਤੇ ਲੜਨ ਲਈ ਮੌਜੂਦ ਨਹੀਂ ਹੁੰਦਾ। ਇਸ ਲਈ ਲੋਕ ਆਂਡੇ ਚੁੱਕ ਲੈਂਦੇ ਹਨ। ਇਸੇ ਤਰ੍ਹਾਂ ਹੀ ਓੱਥੇ ਕੋਈ ਵੀ ਬੰਦਾ ਮੈਨੂੰ ਧਰਤੀ ਦੇ ਸਾਰੇ ਲੋਕਾਂ ਨੂੰ ਲੁੱਟਣ ਤੋਂ ਰੋਕਣ ਵਾਲਾ ਨਹੀਂ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਹੱਥ ਨੇ ਲੋਕਾਂ ਦੇ ਮਾਲ ਧਨ ਨੂੰ ਇਉਂ ਲੱਭ ਲਿਆ ਹੈ ਜਿਵੇਂ ਆਹਲਣੇ ਨੂੰ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਤਿਵੇਂ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਪਰ ਹਿਲਾਇਆ, ਅਤੇ ਮੂੰਹ ਖੋਲ੍ਹਿਆ, ਨਾ ਚੀਂ ਚੀਂ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਹੱਥ ਨੇ ਲੋਕਾਂ ਦੇ ਮਾਲ-ਧਨ ਨੂੰ ਐਂਵੇਂ ਲੱਭ ਲਿਆ ਹੈ, ਜਿਵੇਂ ਕੋਈ ਆਲ੍ਹਣੇ ਨੂੰ ਲੱਭ ਲੈਂਦਾ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਉਸੇ ਤਰ੍ਹਾਂ ਹੀ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਖੰਭ ਹਿਲਾਇਆ, ਨਾ ਮੂੰਹ ਖੋਲ੍ਹਿਆ, ਨਾ ਚੀਂ-ਚੀਂ ਕੀਤੀ।