Isaiah 10:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਅੱਸ਼ੂਰ ਨੂੰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਭੇਜਾਂਗਾ ਜਿਹੜੇ ਮੰਦੇ ਕੰਮ ਕਰਦੇ ਹਨ। ਮੈਂ ਉਨ੍ਹਾਂ ਲੋਕਾਂ ਨਾਲ ਨਾਰਾਜ਼ ਹਾਂ, ਮੈਂ ਅੱਸ਼ੂਰ ਨੂੰ ਆਦੇਸ਼ ਦੇਵਾਂਗਾ ਕਿ ਉਨ੍ਹਾਂ ਦੇ ਖਿਲਾਫ਼ ਲੜਨ। ਅੱਸ਼ੂਰ ਉਨ੍ਹਾਂ ਨੂੰ ਹਰਾ ਦੇਵੇਗਾ ਅਤੇ ਅੱਸ਼ੂਰ ਉਨ੍ਹਾਂ ਪਾਸੋਂ ਉਨ੍ਹਾਂ ਦੀ ਦੌਲਤ ਖੋਹ ਲਵੇਗਾ। ਇਸਰਾਏਲ ਖਾਕ ਵਾਂਗ ਹੋ ਜਾਵੇਗਾ ਅਤੇ ਅੱਸ਼ੂਰ ਉਸ ਨੂੰ ਪੈਰਾਂ ਹੇਠਾਂ ਲਿਤਾੜੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਨੂੰ ਇੱਕ ਬੇਧਰਮ ਕੌਮ ਉੱਤੇ ਘੱਲਾਂਗਾ, ਅਤੇ ਆਪਣੇ ਕਹਿਰ ਦੇ ਲੋਕਾਂ ਦੇ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਙੁ ਓਹਨਾਂ ਨੂੰ ਮਿੱਧੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਨੂੰ ਇੱਕ ਕੁਧਰਮੀ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ।