Isaiah 10:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਅੱਸ਼ੂਰ ਇਹ ਨਹੀਂ ਸਮਝਦਾ ਕਿ ਮੈਂ ਉਸਦੀ ਵਰਤੋਂ ਕਰਾਂਗਾ। ਉਹ ਇਹ ਨਹੀਂ ਜਾਣਦਾ ਕਿ ਉਹ ਮੇਰੇ ਲਈ ਇੱਕ ਸੰਦ ਹੈ। ਅੱਸ਼ੂਰ ਸਿਰਫ਼ ਹੋਰਾਂ ਲੋਕਾਂ ਨੂੰ ਤਬਾਹ ਕਰਨਾ ਚਾਹੁੰਦਾ ਹੈ। ਅੱਸ਼ੂਰ ਕੁਝ ਕੌਮਾਂ ਨੂੰ ਤਬਾਹ ਕਰਨ ਦੀ ਯੋਜਨਾ ਬਣਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਐਉਂ ਉਹ ਦੀ ਮਨਸ਼ਾ ਨਹੀਂ, ਨਾ ਉਹ ਦਾ ਮਨ ਐਉਂ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਮਲੀਆ ਮੇਟ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਕੱਟਣਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਢ ਸੁੱਟਣਾ ਹੈ।