Isaiah 11:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਕਹਿਰਵਾਨ ਹੋ ਗਿਆ ਅਤੇ ਉਸ ਨੇ ਮਿਸਰ ਦੇ ਸਮੁੰਦਰ ਨੂੰ ਵੰਡ ਦਿੱਤਾ। ਉਸੇ ਤਰ੍ਹਾਂ, ਯਹੋਵਾਹ ਫ਼ਰਾਤ ਨਦੀ ਉੱਤੇ ਆਪਣੀ ਬਾਂਹ ਲਹਿਰਾਏਗਾ। ਉਹ ਨਦੀ ਉੱਤੇ ਵਾਰ ਕਰੇਗਾ ਅਤੇ ਨਦੀ ਸੱਤ ਛੋਟੇ ਨਾਲਿਆਂ ਵਿੱਚ ਵੰਡੀ ਜਾਵੇਗੀ। ਇਹ ਛੋਟੀਆਂ ਨਦੀਆਂ ਡੂੰਘੀਆਂ ਨਹੀਂ ਹੋਣਗੀਆਂ ਲੋਕੀਂ ਇਨ੍ਹਾਂ ਨਦੀਆਂ ਨੂੰ ਜੁੱਤੀਆਂ ਸਮੇਤ ਪਾਰ ਕਰ ਸੱਕਿਆ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮਿਸਰ ਦੀ ਸਮੁੰਦਰੀ ਖਾਡੀ ਦਾ ਸੱਤਿਆ ਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਲੂ ਨਾਲ ਹਿਲਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਕਰ ਦੇਵੇਗਾ, ਤਾਂ ਉਹ ਓਹਨਾਂ ਨੂੰ ਜੁੱਤੀਆਂ ਸਣੇ ਪਾਰ ਲੰਘਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮਿਸਰ ਦੀ ਸਮੁੰਦਰੀ ਖਾੜੀ ਦਾ ਸੱਤਿਆਨਾਸ ਕਰ ਦੇਵੇਗਾ, ਉਹ ਆਪਣਾ ਹੱਥ ਦਰਿਆ ਉੱਤੇ ਵਧਾ ਕੇ ਲੂ ਵਗਾਵੇਗਾ, ਅਤੇ ਉਹ ਨੂੰ ਮਾਰ ਕੇ ਉਹ ਦੇ ਸੱਤ ਨਾਲੇ ਬਣਾ ਦੇਵੇਗਾ, ਅਤੇ ਲੋਕ ਆਪਣੀਆਂ ਜੁੱਤੀਆਂ ਪਹਿਨੇ ਹੋਏ ਵੀ ਪਾਰ ਲੰਘ ਸਕਣਗੇ।