Isaiah 13:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖਦਾ ਹੈ, “ਮੈਂ ਦੁਨੀਆਂ ਉੱਤੇ ਆਫਤਾਂ ਭੇਜਾਂਗਾ। ਮੈਂ ਬੁਰੇ ਬੰਦਿਆਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਦੇਵਾਂਗਾ। ਮੈਂ ਗੁਮਾਨੀ ਲੋਕਾਂ ਤੋਂ ਉਨ੍ਹਾਂ ਦਾ ਗੁਮਾਨ ਖੋਹ ਲਵਾਂਗਾ। ਮੈਂ ਉਨ੍ਹਾਂ ਲੋਕਾਂ ਦੀਆਂ ਫ਼ਢ਼ਾਂ ਨੂੰ ਰੋਕ ਦਿਆਂਗਾ ਜਿਹੜੇ ਹੋਰਨਾਂ ਨਾਲ ਕਮੀਨਗੀ ਭਰਿਆ ਸਲੂਕ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ, ਮੈਂ ਮਗਰੂਰਾਂ ਦੇ ਹੰਕਾਰ ਦਾ ਅੰਤ ਕਰ ਦਿਆਂਗਾ, ਅਤੇ ਨਿਰਦਈਆਂ ਦੇ ਘੁਮੰਡ ਨੂੰ ਹੇਠਾਂ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।