Isaiah 13:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਬੰਦਾ ਭੈਭੀਤ ਹੋ ਜਾਵੇਗਾ। ਡਰ ਨਾਲ ਉਨ੍ਹਾਂ ਦੇ ਪੇਟ ਓਸੇ ਤਰ੍ਹਾਂ ਦੁੱਖਣਗੇ ਜਿਵੇਂ ਕੋਈ ਔਰਤ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ। ਉਨ੍ਹਾਂ ਦੇ ਚਿਹਰੇ ਅੱਗ ਵਾਂਗ ਲਾਲ ਹੋ ਜਾਣਗੇ। ਲੋਕ ਹੈਰਾਨ ਹੋ ਜਾਣਗੇ ਕਿਉਂਕਿ ਇਸੇ ਤਰ੍ਹਾਂ ਦੇ ਡਰ ਦਾ ਪ੍ਰਛਾਵਾਂ ਉਨ੍ਹਾਂ ਦੇ ਸਮੂਹ ਗਵਾਂਢੀਆਂ ਦੇ ਚਿਹਰਿਆਂ ਉੱਤੇ ਵੀ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਘਬਰਾ ਜਾਣਗੇ, ਤ੍ਰਾਟਾਂ ਤੇ ਕਸ਼ਟ ਉਨ੍ਹਾਂ ਨੂੰ ਫੜ ਲੈਣਗੇ, ਓਹ ਜਣਨ ਵਾਲੀ ਤੀਵੀਂ ਵਾਂਙੁ ਪੀੜ ਵਿੱਚ ਹੋਣਗੇ, ਓਹ ਹੱਕੇ ਬੱਕੇ ਹੋ ਕੇ ਇੱਕ ਦੂਜੇ ਨੂੰ ਤੱਕਣਗੇ, ਉਨ੍ਹਾਂ ਦੇ ਮੂੰਹ ਭਖਦੇ ਹੋਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਘਬਰਾ ਜਾਣਗੇ, ਪੀੜਾਂ ਅਤੇ ਕਸ਼ਟ ਉਨ੍ਹਾਂ ਨੂੰ ਫੜ੍ਹ ਲੈਣਗੇ, ਉਹ ਜਣਨ ਵਾਲੀ ਔਰਤ ਵਾਂਗੂੰ ਪੀੜ ਵਿੱਚ ਹੋਣਗੇ, ਉਹ ਹੱਕੇ-ਬੱਕੇ ਹੋ ਕੇ ਇੱਕ ਦੂਜੇ ਵੱਲ ਤੱਕਣਗੇ, ਉਨ੍ਹਾਂ ਦੇ ਮੂੰਹ ਭੱਖਦੇ ਹੋਣਗੇ।