Isaiah 14:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੂੰ, ਹੇ ਬੁਰੇ ਰਾਜੇ, ਤੈਨੂੰ ਤੇਰੀ ਕਬਰ ਵਿੱਚੋਂ ਕੱਢ ਸੁੱਟਿਆ ਗਿਆ ਹੈ। ਤੂੰ ਰੁੱਖ ਦੀ ਕੱਟੀ ਹੋਈ ਟਾਹਣੀ ਵਾਂਗਰਾਂ ਹੈਂ। ਉਸ ਟਾਹਣੀ ਨੂੰ ਕੱਟ ਕੇ ਸੁੱਟ ਦਿੱਤਾ ਜਾਂਦਾ ਹੈ। ਤੂੰ ਉਸ ਮੁਰਦਾ ਲਾਸ਼ ਵਾਂਗ ਹੈ ਜਿਹੜੀ ਲੜਾਈ ਅੰਦਰ ਡਿੱਗੀ ਸੀ, ਤੇ ਜਿਸ ਨੂੰ ਹੋਰਨਾਂ ਫ਼ੌਜੀਆਂ ਨੇ ਦਰੜ ਦਿੱਤਾ ਸੀ। ਹੁਣ, ਤੂੰ ਹੋਰਨਾਂ ਮੁਰਦਾ ਬੰਦਿਆਂ ਵਰਗਾ ਲੱਗਦਾ ਹੈਂ। ਤੂੰ ਕਫ਼ਨ ਵਿੱਚ ਲਿਪਟਿਆ ਹੋਇਆ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਘਿਣਾਉਣੀ ਟਹਿਣੀ ਵਾਂਙੁ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੈਂ ਵੱਢਿਆਂ ਹੋਇਆਂ ਨੂੰ ਪਹਿਨਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਙੁ ਜਿਹੜੀ ਮਿੱਧੀ ਗਈ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਘਿਣਾਉਣੀ ਟਹਿਣੀ ਵਾਂਗੂੰ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੂੰ ਵੱਢਿਆਂ ਹੋਇਆਂ ਦੀਆਂ ਲੋਥਾਂ ਨਾਲ ਘਿਰਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਗੂੰ ਜਿਹੜੀ ਮਿੱਧੀ ਗਈ ਹੋਵੇ।