Isaiah 14:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਕੌਮਾਂ ਇਸਰਾਏਲ ਦੇ ਲੋਕਾਂ ਨੂੰ ਇਸਰਾਏਲ ਦੇ ਦੇਸ ਵਾਪਸ ਲੈ ਜਾਣਗੀਆਂ। ਹੋਰਨਾਂ ਕੌਮਾਂ ਦੇ ਮਰਦ ਤੇ ਔਰਤਾਂ ਇਸਰਾਏਲ ਦੇ ਗੁਲਾਮ ਬਣ ਜਾਣਗੇ। ਅਤੀਤ ਵਿੱਚ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੇ ਗੁਲਾਮ ਬਣਨ ਲਈ ਮਜ਼ਬੂਰ ਕੀਤਾ ਸੀ। ਪਰ ਇਸ ਸਮੇਂ ਇਸਰਾਏਲ ਦੇ ਲੋਕ ਉਨ੍ਹਾਂ ਕੌਮਾਂ ਨੂੰ ਹਰਾ ਦੇਣਗੇ ਅਤੇ ਉਦੋਂ ਇਸਰਾਏਲ ਉਨ੍ਹਾਂ ਉੱਤੇ ਹਕੂਮਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪੁਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਗੋੱਲੇ ਅਰ ਗੋੱਲੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਓਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਓਹ ਕੈਦੀ ਸਨ, ਅਤੇ ਆਪਣੇ ਦੁਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪਹੁੰਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਦਾਸ ਅਤੇ ਦਾਸੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਉਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਉਹ ਕੈਦੀ ਸਨ, ਅਤੇ ਆਪਣੇ ਦੁੱਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ।