Isaiah 14:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, “ਮੈਂ ਖਲੋਵਾਂਗਾ ਤੇ ਉਨ੍ਹਾਂ ਲੋਕਾਂ ਵਿਰੁੱਧ ਲੜਾਂਗਾ। ਮੈਂ ਬਾਬਲ ਦੇ ਮਸ਼ਹੂਰ ਸ਼ਹਿਰ ਨੂੰ ਤਬਾਹ ਕਰ ਦਿਆਂਗਾ। ਮੈਂ ਬਾਬਲ ਦੇ ਸਾਰੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦੇ ਪੁੱਤ ਪੋਤਿਆਂ ਅਤੇ ਪੜਪੋਤਿਆਂ ਨੂੰ ਤਬਾਹ ਕਰ ਦਿਆਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਉਨ੍ਹਾਂ ਦੇ ਵਿਰੁੱਧ ਉੱਠਾਂਗਾ, ਅਤੇ ਬਾਬਲ ਦਾ ਨਾਉਂ ਅਰ ਬਕੀਆ, ਉਹ ਦੇ ਪੁੱਤ੍ਰ ਪੋਤ੍ਰੇ ਨਸ਼ਟ ਕਰ ਦਿਆਂਗਾ, ਏਹ ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਨ੍ਹਾਂ ਦੇ ਵਿਰੁੱਧ ਉੱਠਾਂਗਾ, ਅਤੇ ਬਾਬਲ ਦਾ ਨਾਮ ਅਤੇ ਨਿਸ਼ਾਨ ਮਿਟਾ ਦਿਆਂਗਾ ਅਤੇ ਉਹ ਦੇ ਪੁੱਤਰ-ਪੋਤਰੇ ਨਸ਼ਟ ਕਰ ਦਿਆਂਗਾ, ਇਹ ਯਹੋਵਾਹ ਦਾ ਵਾਕ ਹੈ।