Isaiah 14:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਦੇਸ਼ ਵਿੱਚ ਅੱਸ਼ੂਰ ਦੇ ਰਾਜੇ ਨੂੰ ਤਬਾਹ ਕਰ ਦਿਆਂਗਾ। ਮੈਂ ਉਸ ਰਾਜੇ ਨੂੰ ਆਪਣੇ ਪਰਬਤਾਂ ਉੱਤੇ ਪੈਰਾਂ ਹੇਠ ਕੁਚਲ ਦਿਆਂਗਾ। ਉਸ ਰਾਜੇ ਨੇ ਮੇਰੇ ਲੋਕਾਂ ਨੂੰ ਆਪਣਾ ਗੁਲਾਮ ਬਣਾਇਆ, ਉਸ ਨੇ ਉਨ੍ਹਾਂ ਦੇ ਗਲਾਂ ਵਿੱਚ ਜ਼ੰਜ਼ੀਰਾਂ ਪਾਈਆਂ। ਯਹੂਦਾਹ ਦੀ ਗਰਦਨਾਂ ਉੱਤੋਂ ਉਸ ਲੱਠ ਨੂੰ ਹਟਾ ਦਿੱਤਾ ਜਾਵੇਗਾ। ਉਸ ਬੋਲ ਨੂੰ ਦੂਰ ਕਰ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੈਂ ਅੱਸ਼ੂਰ ਨੂੰ ਆਪਣੇ ਦੇਸ ਵਿੱਚ ਫੰਡ ਸੁੱਟਾਂਗਾ, ਅਤੇ ਆਪਣੇ ਪਹਾੜ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲ ਓਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਓਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਮੈਂ ਅੱਸ਼ੂਰ ਨੂੰ ਆਪਣੇ ਦੇਸ ਵਿੱਚ ਪੀਹ ਸੁੱਟਾਂਗਾ, ਅਤੇ ਆਪਣੇ ਪਰਬਤ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲਾ ਉਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਉਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।