Isaiah 14:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਲਿਸਤੀਆਂ ਦੇ ਦੇਸ, ਤੂੰ ਬਹੁਤ ਖੁਸ਼ ਹੈਂ ਕਿਉਂ ਕਿ ਜਿਸ ਰਾਜੇ ਨੇ ਤੈਨੂੰ ਮਾਰਿਆ ਸੀ ਉਹ ਹੁਣ ਮਰ ਗਿਆ ਹੈ। ਪਰ ਤੈਨੂੰ ਸੱਚਮੁੱਚ ਖੁਸ਼ ਨਹੀਂ ਹੋਣਾ ਚਾਹੀਦਾ। ਇਹ ਠੀਕ ਹੈ ਕਿ ਉਸਦਾ ਰਾਜ ਖਤਮ ਹੋ ਗਿਆ ਹੈ। ਪਰ ਰਾਜੇ ਦਾ ਪੁੱਤਰ ਆਵੇਗਾ ਤੇ ਰਾਜ ਕਰੇਗਾ। ਇਹ ਓਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਇੱਕ ਸੱਪ ਹੋਰ ਵੱਧੇਰੇ ਜ਼ਹਿਰੀਲੇ ਸੱਪ ਨੂੰ ਜਨਮ ਦਿੰਦਾ ਹੈ। ਇਹ ਨਵਾਂ ਰਾਜਾ ਤੁਹਾਡੇ ਲਈ ਬਹੁਤ ਤੇਜ਼ ਫ਼ਨੀਅਰ ਵਰਗਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਫਲਿਸਤੀਓ, ਤੁਸੀਂ ਸਾਰੇ ਅਨੰਦ ਨਾ ਹੋਵੋ, ਕਿ ਤੁਹਾਡਾ ਮਾਰਨ ਵਾਲਾ ਡੰਡਾ ਬੰਨਿਆ ਗਿਆ ਹੈ, ਕਿਉਂ ਜੋ ਨਾਲ ਜੋ ਜੜ੍ਹੋਂ ਫਣੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸਰਪ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਫ਼ਲਿਸਤੀਓ, ਤੁਸੀਂ ਇਸ ਲਈ ਅਨੰਦ ਨਾ ਹੋਵੋ, ਕਿ ਤੁਹਾਨੂੰ ਮਾਰਨ ਵਾਲਾ ਡੰਡਾ ਭੰਨਿਆ ਗਿਆ ਹੈ, ਕਿਉਂ ਜੋ ਨਾਗ ਦੀ ਜੜ੍ਹੋਂ ਫਨੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸੱਪ ਹੋਵੇਗਾ।