Isaiah 14:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਿਓਲ ਮੌਤ ਦਾ ਸਥਾਨ ਉਤੇਜਿਤ ਹੈ ਕਿਉਂਕਿ ਤੂੰ ਆ ਰਿਹਾ ਹੈਂ। ਸ਼ਿਓਲ ਸਾਰਿਆਂ ਦੀਆਂ ਰੂਹਾਂ ਨੂੰ ਜਗਾ ਰਿਹਾ ਹੈ, ਤੇਰੇ ਲਈ ਧਰਤੀ ਦੇ ਆਗੂਆਂ ਨੂੰ। ਸ਼ਿਓਲ ਰਾਜਿਆਂ ਨੂੰ ਆਪਣੇ ਤਖਤਾਂ ਤੋਂ ਖੜ੍ਹੇ ਕਰ ਰਿਹਾ ਹੈ। ਉਹ ਤੇਰਾ ਸੁਆਗਤ ਕਰਨ ਲਈ ਤਿਆਰ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇਠੋਂ ਪਤਾਲ ਤੇਰੇ ਲਈ ਹਿਲ ਪਿਆ ਹੈ, ਭਈ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਭੂਤਨਿਆਂ ਨੂੰ, ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਚੁੱਕ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇਠੋਂ ਪਤਾਲ ਤੇਰੇ ਲਈ ਹਿੱਲ ਪਿਆ ਹੈ, ਕਿ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਮੁਰਦਿਆਂ ਨੂੰ, ਅਰਥਾਤ ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਖੜ੍ਹਾ ਕਰ ਦਿੱਤਾ ਹੈ।