Isaiah 16:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਾਜ਼ੇਰ ਅਤੇ ਯਿਬਮਾਹ ਦੇ ਲੋਕਾਂ ਨਾਲ ਮਿਲਕੇ ਰੋਵਾਂਗਾ ਕਿਉਂਕਿ ਅੰਗੂਰ ਤਬਾਹ ਕਰ ਦਿੱਤੇ ਗਏ ਹਨ। ਮੈਂ ਹਸ਼ਬੋਨ ਅਤੇ ਅਲਾਲੇਹ ਦੇ ਲੋਕਾਂ ਸੰਗ ਰੋਵਾਂਗਾ ਕਿਉਂਕਿ ਓੱਥੇ ਕੋਈ ਫ਼ਸਲ ਨਹੀਂ ਉੱਗੇਗੀ। ਓੱਥੇ ਕੋਈ ਗਰਮੀ ਦੀ ਰੁੱਤ ਦਾ ਫ਼ਲ ਨਹੀਂ ਹੋਵੇਗਾ। ਅਤੇ ਓੱਥੇ ਖੁਸ਼ੀ ਦੀਆਂ ਕਿਲਕਾਰੀਆਂ ਨਹੀਂ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਯਾਜ਼ੇਰ ਦੇ ਰੋਣ ਵਿੱਚ, ਸਿਬਮਾਹ ਦੀ ਬੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਅੰਝੂਆਂ ਨਾਲ ਭੇਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੁੱਲੜ ਪੈ ਗਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਵੀ ਯਾਜ਼ੇਰ ਦੇ ਨਾਲ ਸਿਬਮਾਹ ਦੀ ਵੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਹੰਝੂਆਂ ਨਾਲ ਭਿਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੋਣ ਵਾਲਾ ਅਨੰਦ ਢਿੱਲਾ ਪੈ ਗਿਆ,