Isaiah 17:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਲੋਕ ਉਨ੍ਹਾਂ ਲਹਿਰਾਂ ਵਾਂਗ ਹੋਣਗੇ। ਪਰਮੇਸ਼ੁਰ ਲੋਕਾਂ ਨਾਲ ਕੁਰੱਖਤ ਆਵਾਜ਼ ਵਿੱਚ ਬੋਲੇਗਾ, ਤੇ ਉਹ ਭੱਜ ਜਾਣਗੇ। ਲੋਕ ਹੋਣਗੇ ਤੂੜੀ ਦੇ ਤਿਣਕਿਆਂ ਵਾਂਗ ਹਵਾ ਵਿੱਚ ਉਡਦੇ ਹੋਏ। ਖੁਦਰੌ ਪੌਦਿਆਂ ਵਰਗੇ ਹੋਣਗੇ ਲੋਕ ਜਿਨ੍ਹਾਂ ਦਾ ਤੂਫ਼ਾਨ ਪਿੱਛਾ ਕਰਦਾ ਹੈ। ਹਵਾ ਵਗਦੀ ਹੈ ਅਤੇ ਖੁਦਰੌ ਪੌਦੇ ਦੂਰ ਚੱਲੇ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉੱਮਤਾਂ ਬਹੁਤੇ ਪਾਣੀਆਂ ਦੇ ਰੌਲੇ ਵਾਂਙੁ ਰੌਲਾ ਪਾਉਂਦੀਆ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਓਹ ਦੂਰ ਦੂਰ ਨੱਠ ਜਾਣਗੀਆਂ। ਜਿਵੇਂ ਪਹਾੜਾਂ ਦਾ ਭੋਹ ਪੌਣ ਅੱਗੋਂ, ਜਿਵੇਂ ਵਾਵਰੋਲੇ ਦੀ ਧੂੜ ਝੱਖੜ ਝੋਲੇ ਅੱਗੋਂ, ਓਹ ਭਜਾਏ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਮਤਾਂ ਬਹੁਤੇ ਪਾਣੀਆਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੀਆਂ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਉਹ ਦੂਰ-ਦੂਰ ਨੱਠ ਜਾਣਗੀਆਂ। ਉਹ ਇਸ ਤਰ੍ਹਾਂ ਭਜਾਏ ਜਾਣਗੇ, ਜਿਵੇਂ ਪਹਾੜਾਂ ਦਾ ਕੱਖ ਪੌਣ ਅੱਗੋਂ, ਅਤੇ ਜਿਵੇਂ ਵਾਵਰੋਲੇ ਦੀ ਧੂੜ ਝੱਖੜ-ਝੋਲੇ ਅੱਗੋਂ ਉੱਡ ਜਾਂਦਾ ਹੈ।