Isaiah 18:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਲਈ ਇੱਕ ਖਾਸ ਭੇਟ ਲਿਆਂਦੀ ਜਾਵੇਗੀ। ਉਹ ਭੇਟ ਉਨ੍ਹਾਂ ਲੋਕਾਂ ਵੱਲੋਂ ਆਵੇਗੀ ਜਿਹੜੇ ਲੰਮੇ ਤਕੜੇ ਹਨ। ਸਾਰੇ ਪਾਸਿਆਂ ਦੇ ਲੋਕ ਇਨ੍ਹਾਂ ਲੰਮੇ ਤਕੜੇ ਲੋਕਾਂ ਤੋਂ ਡਰਦੇ ਹਨ। ਉਹ ਬਹੁਤ ਤਾਕਤਵਰ ਕੌਮ ਹਨ। ਉਨ੍ਹਾਂ ਦੀ ਕੌਮ ਹੋਰਾਂ ਕੌਮਾਂ ਨੂੰ ਹਰਾ ਦਿੰਦੀ ਹੈ। ਉਹ ਦਰਿਆਵਾਂ ਵੰਡੇ ਦੇਸ ਵਿੱਚ ਹਨ। ਇਹ ਭੇਟ ਯਹੋਵਾਹ ਦੇ ਸੀਯੋਨ ਪਰਬਤ ਸਥਾਨ ਤੇ ਲਿਆਂਦੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਵੇਲੇ ਸੈਨਾਂ ਦੇ ਯਹੋਵਾਹ ਲਈ ਇੱਕ ਨਜ਼ਰਾਨਾ, ਉਨ੍ਹਾਂ ਲੋਕਾਂ ਵੱਲੋਂ ਜਿਹੜੇ ਲੰਮੇ ਅਰ ਚਮਕੀਲੇ ਹਨ, ਉਨ੍ਹਾਂ ਲੋਕਾਂ ਵੱਲੋਂ ਜਿਹੜੇ ਦੂਰ ਨੇੜੇ ਭਿਆਣਕ ਹਨ, ਉਸ ਕੌਮ ਵੱਲੋਂ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ, ਜਿਹ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ, ਸੈਨਾਂ ਦੇ ਯਹੋਵਾਹ ਦੇ ਨਾਮ ਦੇ ਅਸਥਾਨ ਨੂੰ, ਸੀਯੋਨ ਦੇ ਪਰਬਤ ਨੂੰ ਲਿਆਂਦਾ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਉਨ੍ਹਾਂ ਲੋਕਾਂ ਵੱਲੋਂ ਜਿਹੜੇ ਲੰਮੇ ਅਤੇ ਸੋਹਣੇ ਹਨ, ਅਤੇ ਜਿਨ੍ਹਾਂ ਦਾ ਭੈਅ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਉਸ ਕੌਮ ਵੱਲੋਂ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ ਅਤੇ ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ, ਸੈਨਾਂ ਦੇ ਯਹੋਵਾਹ ਦੇ ਨਾਮ ਦੇ ਸਥਾਨ, ਸੀਯੋਨ ਦੇ ਪਰਬਤ ਨੂੰ ਸੈਨਾਂ ਦੇ ਯਹੋਵਾਹ ਲਈ ਇੱਕ ਨਜ਼ਰਾਨਾ ਲਿਆਂਦਾ ਜਾਵੇਗਾ।