Isaiah 19:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮਿਸਰ ਦੇ ਲੋਕਾਂ ਨੂੰ ਸਜ਼ਾ ਦੇਵੇਗਾ। ਅਤੇ ਫ਼ੇਰ ਯਹੋਵਾਹ ਉਨ੍ਹਾਂ ਨੂੰ ਮਾਫ਼ ਕਰ ਦੇਵੇਗਾ ਅਤੇ ਉਹ ਯਹੋਵਾਹ ਵੱਲ ਵਾਪਸ ਪਰਤ ਆਉਣਗੇ। ਯਹੋਵਾਹ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੇਗਾ ਅਤੇ ਉਨ੍ਹਾਂ ਨੂੰ ਮਾਫ਼ੀ ਦੇ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਮਿਸਰ ਨੂੰ ਮਾਰੇਗਾ, ਨਾਲੇ ਮਾਰੇਗਾ ਨਾਲੇ ਚੰਗਾ ਕਰੇਗਾ ਅਤੇ ਓਹ ਯਹੋਵਾਹ ਵੱਲ ਮੁੜਨਗੇ ਅਤੇ ਉਹ ਓਹਨਾਂ ਦੀ ਦੁਹਾਈ ਮੰਨੇਗਾ ਅਤੇ ਓਹਨਾਂ ਨੂੰ ਚੰਗਾ ਕਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਮਿਸਰ ਦੇ ਲੋਕਾਂ ਨੂੰ ਮਾਰੇਗਾ, ਉਹੋ ਨਾਲੇ ਮਾਰੇਗਾ ਨਾਲੇ ਚੰਗਾ ਵੀ ਕਰੇਗਾ ਅਤੇ ਉਹ ਯਹੋਵਾਹ ਵੱਲ ਮੁੜਨਗੇ ਅਤੇ ਉਹ ਉਹਨਾਂ ਦੀ ਦੁਹਾਈ ਸੁਣੇਗਾ ਅਤੇ ਉਹਨਾਂ ਨੂੰ ਚੰਗਾ ਕਰੇਗਾ।