Isaiah 2:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਲੋਕ ਚੱਟਾਨਾਂ ਦੀਆਂ ਖੋਹਾਂ ਵਿੱਚ ਛੁਪ ਜਾਣਗੇ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਉਹ ਯਹੋਵਾਹ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਉਦੋਂ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖਲੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਭੈ ਦੇ ਅੱਗੋਂ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਜਦ ਉਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਓਹ ਚਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਵੜਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਵਾਹ ਧਰਤੀ ਨੂੰ ਜ਼ੋਰ ਨਾਲ ਹਿਲਾਉਣ ਨੂੰ ਉੱਠੇਗਾ, ਤਾਂ ਉਸ ਦੇ ਭੈਅ ਦੇ ਕਾਰਨ ਅਤੇ ਉਹ ਦੇ ਪਰਤਾਪ ਦੇ ਤੇਜ ਤੋਂ, ਉਹ ਚੱਟਾਨ ਦਿਆਂ ਛੇਕਾਂ ਵਿੱਚ, ਅਤੇ ਢਿੱਗਾਂ ਦੀਆਂ ਤੇੜਾਂ ਵਿੱਚ ਜਾ ਵੜਨਗੇ।