Isaiah 21:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੇਖੋ! ਉਹ ਆ ਰਹੇ ਹਨ! ਮੈਂ ਲੋਕਾਂ ਅਤੇ ਘੋੜਸਵਾਰਾਂ ਦੀਆਂ ਕਤਾਰਾਂ ਦੇਖਦਾ ਹਾਂ।” ਫ਼ੇਰ ਇੱਕ ਸੰਦੇਸ਼ਵਾਹਕ ਨੇ ਆਖਿਆ, “ਬਾਬਲ ਹਰਾ ਦਿੱਤਾ ਗਿਆ ਹੈ। ਬਾਬਲ ਧਰਤੀ ਉੱਤੇ ਢਹਿ ਢੇਰੀ ਹੋ ਗਿਆ ਹੈ। ਉਸ ਦੇ ਝੂਠੇ ਦੇਵਤਿਆਂ ਦੇ ਸਾਰੇ ਬੁੱਤ ਧਰਤੀ ਉੱਤੇ ਸੁੱਟ ਦਿੱਤੇ ਗਏ ਹਨ ਅਤੇ ਉਨ੍ਹਾਂ ਦੇ ਟੋਟੇ-ਟੋਟੇ ਕਰ ਦਿੱਤੇ ਗਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਵੇਖੋ! ਅਸਵਾਰ, ਘੋੜ ਚੜ੍ਹਿਆ ਦੇ ਜੋੜੇ ਲਗੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਏਂ ਭੱਜੀਆਂ ਪਈਆਂ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ।