Isaiah 23:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸੂਰ ਉਸ ਦੌਲਤ ਨੂੰ ਨਹੀਂ ਰੱਖ ਸੱਕੇਗਾ ਜਿਸ ਨੂੰ ਉਹ ਕਮਾਵੇਗਾ। ਸੂਰ ਦੇ ਵਪਾਰ ਦਾ ਮੁਨਾਫ਼ਾ ਯਹੋਵਾਹ ਲਈ ਬਚਾਇਆ ਜਾਵੇਗਾ। ਸੂਰ ਉਹ ਮੁਨਾਫ਼ਾ ਉਨ੍ਹਾਂ ਨੂੰ ਦੇਵੇਗਾ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ। ਇਸ ਲਈ ਯਹੋਵਾਹ ਦੇ ਸੇਵਕ ਰੱਜ ਕੇ ਖਾਣਗੇ ਅਤੇ ਸੁੰਦਰ ਵਸਤਰ ਪਹਿਨਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਖੱਟੀ ਅਰ ਉਹ ਦੀ ਖਰਚੀ ਯਹੋਵਾਹ ਲਈ ਸੰਕਲਪ ਕੀਤੀ ਜਾਵੇਗੀ। ਨਾ ਉਹ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਖੱਟੀ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗੀ ਭਈ ਓਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਲਾਭ ਅਤੇ ਉਹ ਦੀ ਕਮਾਈ ਯਹੋਵਾਹ ਲਈ ਵੱਖਰੀ ਕੀਤੀ ਜਾਵੇਗੀ। ਨਾ ਉਹ ਭੰਡਾਰ ਵਿੱਚ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਕਮਾਈ ਦਾ ਲਾਭ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗਾ ਤਾਂ ਜੋ ਉਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ।