Isaiah 24:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਖਤਰੇ ਬਾਰੇ ਸੁਣਨਗੇ ਅਤੇ ਉਹ ਭੈਭੀਤ ਹੋ ਜਾਣਗੇ। ਕੁਝ ਲੋਕ ਦੂਰ ਨੱਸ ਜਾਣਗੇ। ਪਰ ਉਹ ਲੋਕ ਖੱਡਾਂ ਵਿੱਚ ਡਿੱਗ ਪੈਣਗੇ ਅਤੇ ਓੱਥੇ ਫ਼ਸ ਜਾਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਖਿੱਡਾਂ ਵਿੱਚੋਂ ਬਾਹਰ ਨਿਕਲ ਆਉਣਗੇ ਪਰ ਉਹ ਕਿਸੇ ਹੋਰ ਜਾਲ ਵਿੱਚ ਫ਼ਸ ਜਾਣਗੇ। ਅਕਾਸ਼ ਦੇ ਤੂਫ਼ਾਨੀ ਦਰਵਾਜ਼ੇ ਖੁੱਲ੍ਹ ਜਾਣਗੇ, ਅਤੇ ਤੂਫ਼ਾਨ ਸ਼ੁਰੂ ਹੋ ਜਾਣਗੇ। ਧਰਤੀ ਦੀਆਂ ਬੁਨਿਆਦਾਂ ਕੰਬ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇਗਾ ਕਿ ਭੋਂ ਦੇ ਰੌਲੇ ਤੋਂ ਭੱਜਿਆ ਹੋਇਆ ਭੋਹਰੇ ਵਿੱਚ ਡਿੱਗੇਗਾ, ਅਤੇ ਭੋਹਰੇ ਵਿੱਚੋਂ ਉਤਾਹਾਂ ਆਇਆ ਹੋਇਆ ਫੰਧੇ ਵਿੱਚ ਫੱਸੇਗਾ, ਕਿਉਂ ਜੋ ਉੱਪਰੋਂ ਖਿੜਕੀਆਂ ਖੁਲ੍ਹ ਗਈਆਂ, ਅਤੇ ਧਰਤੀ ਦੀਆਂ ਨੀਹਾਂ ਹਿੱਲ ਗਈਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇਗਾ ਕਿ ਖੌਫ਼ ਦੇ ਰੌਲ਼ੇ ਤੋਂ ਭੱਜਿਆ ਹੋਇਆ ਭੋਹਰੇ ਵਿੱਚ ਡਿੱਗੇਗਾ, ਅਤੇ ਭੋਹਰੇ ਵਿੱਚੋਂ ਉਤਾਹਾਂ ਆਇਆ ਹੋਇਆ ਫੰਦੇ ਵਿੱਚ ਫਸੇਗਾ, ਕਿਉਂ ਜੋ ਉੱਪਰੋਂ ਖਿੜਕੀਆਂ ਖੁੱਲ੍ਹ ਗਈਆਂ, ਅਤੇ ਧਰਤੀ ਦੀਆਂ ਨੀਹਾਂ ਹਿੱਲ ਗਈਆਂ ਹਨ।