Isaiah 24:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਸਧਾਰਣ ਬੰਦੇ ਅਤੇ ਜਾਜਕ ਇੱਕੋ ਜਿਹੇ ਹੋਣਗੇ। ਗੁਲਾਮ ਅਤੇ ਮਾਲਿਕ ਇੱਕੋ ਜਿਹੇ ਹੋਣਗੇ। ਦਾਸੀਆਂ ਅਤੇ ਉਨ੍ਹਾਂ ਦੀਆਂ ਮਾਲਕਣਾਂ ਇੱਕੋ ਜਿਹੀਆਂ ਹੋਣਗੀਆਂ। ਖਰੀਦਣ ਵਾਲੇ ਅਤੇ ਵੇਚਣ ਵਾਲੇ ਇੱਕੋ ਜਿਹੇ ਹੋਣਗੇ। ਕਰਜ਼ਾ ਲੈਣ ਵਾਲੇ ਅਤੇ ਕਰਜ਼ਾ ਦੇਣ ਵਾਲੇ ਇੱਕੋ ਜਿਹੇ ਹੋਣਗੇ। ਬੈਂਕਰ ਅਤੇ ਬੈਂਕ ਤੋਂ ਕਰਜ਼ਾ ਲੈਣ ਵਾਲੇ ਇੱਕੋ ਜਿਹੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਗੋੱਲਾ ਤਿਵੇਂ ਉਹ ਦਾ ਮਾਲਕ, ਜਿਵੇਂ ਗੋੱਲੀ ਤਿਵੇਂ ਉਹ ਦੀ ਬੀਬੀ, ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ, ਜਿਵੇਂ ਕਰਜ਼ਾ ਦੇਣ ਵਾਲਾ ਤਿਵੇਂ ਕਰਜ਼ਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਵੇਗਾ ਕਿ ਜਿਵੇਂ ਲੋਕ ਤਿਵੇਂ ਜਾਜਕ, ਜਿਵੇਂ ਦਾਸ ਤਿਵੇਂ ਉਹ ਦਾ ਮਾਲਕ, ਜਿਵੇਂ ਦਾਸੀ ਤਿਵੇਂ ਉਹ ਦੀ ਮਾਲਕਣ, ਜਿਵੇਂ ਮੁੱਲ ਲੈਣ ਵਾਲਾ ਤਿਵੇਂ ਮੁੱਲ ਦੇਣ ਵਾਲਾ, ਜਿਵੇਂ ਕਰਜਾ ਦੇਣ ਵਾਲਾ ਤਿਵੇਂ ਕਰਜਾ ਲੈਣ ਵਾਲਾ, ਜਿਵੇਂ ਬਿਆਜ ਲੈਣ ਵਾਲਾ ਤਿਵੇਂ ਬਿਆਜ ਦੇਣ ਵਾਲਾ ਹੋਵੇਗਾ।