Isaiah 25:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਤੁਹਾਡਾ ਅਤੇ ਤੁਹਾਡੇ ਨਾਮ ਦਾ ਆਦਰ ਕਰਦਾ ਹਾਂ। ਤੁਸੀਂ ਅਦਭੁਤ ਗੱਲਾਂ ਕੀਤੀਆਂ ਹਨ ਜਿਹੜੇ ਸ਼ਬਦ ਤੁਸੀਂ ਬਹੁਤ ਪਹਿਲਾਂ ਆਖੇ ਸੀ ਉਹ ਪੂਰੀ ਤਰ੍ਹਾਂ ਸੱਚ ਹਨ। ਹਰ ਗੱਲ ਸੱਚਮੁੱਚ ਉਵੇਂ ਹੀ ਵਾਪਰੀ ਹੈ ਜਿਵੇਂ ਤੁਸੀਂ ਆਖਿਆ ਸੀ ਕਿ ਇਹ ਵਾਪਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਤੈਂ ਅਚਰਜ ਕੰਮ ਜੋ ਕੀਤਾ ਹੈ, ਪਰਾਚੀਨ ਸਮੇਂ ਤੋਂ ਤੇਰੇ ਮਤੇ ਵਫ਼ਾਦਾਰੀ ਤੇ ਸਚਿਆਈ ਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ਼ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ!