Isaiah 25:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ ਤੁਸੀਂ ਗਰੀਬਾਂ ਦਾ ਸੁਰੱਖਿਅਤ ਟਿਕਾਣਾ ਹੋ, ਜਿਨ੍ਹਾਂ ਦੀਆਂ ਲੋੜਾਂ ਹਨ। ਇਨ੍ਹਾਂ ਲੋਕਾਂ ਨੂੰ ਕਈ ਮੁਸ਼ਕਿਲਾਂ ਹਰਾਉਣ ਲੱਗਦੀਆਂ ਹਨ ਤੁਸੀਂ ਇਨ੍ਹਾਂ ਨੂੰ ਬਚਾਉਂਦੇ ਹੋ। ਯਹੋਵਾਹ ਜੀ ਤੁਸੀਂ ਉਸ ਘਰ ਵਰਗੇ ਹੋ ਜਿਹੜਾ ਲੋਕਾਂ ਨੂੰ ਹੜ੍ਹ ਅਤੇ ਗਰਮੀ ਤੋਂ ਬਚਾਉਂਦਾ ਹੈ। ਮੁਸੀਬਤਾਂ ਭਿਆਨਕ ਹਵਾਵਾਂ ਅਤੇ ਬਰੱਖਾ ਵਰਗੀਆਂ ਹਨ। ਬਰੱਖਾ ਦੇ ਬਪੇੜੇ ਕੰਧ ਉੱਤੇ ਪੈਂਦੇ ਹਨ ਪਰ ਘਰ ਅੰਦਰਲੇ ਲੋਕਾਂ ਦਾ ਨੁਕਸਾਨ ਨਹੀਂ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਙੁ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ।